Punjabi Taxi Driver

ਕੈਨੇਡਾ ‘ਚ ਪੰਜਾਬੀ ਡਰਾਈਵਰ ਦਵਿੰਦਰ ਸਿੰਘ ਦੇ ਕਤਲ ਕੇਸ ‘ਚ 2 ਨੌਜਵਾਨ ਗ੍ਰਿਫ਼ਤਾਰ

ਸਸਕਾਚਵਨ ਪੁਲਿਸ ਨੇ 24 ਘੰਟਿਆਂ ਵਿੱਚ ਸੁਲਝਾਈ ਗੁੱਥੀ; ਮੋਗਾ ਦੇ ਪਿੰਡ ਦੌਲਤਪੁਰਾ ਨੀਵਾਂ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ

ਵੈਨਕੂਵਰ, 17 ਮਾ੍ਰਚ : ਕੈਨੇਡਾ ਦੇ ਸਸਕਾਚਵਨ ਸੂਬੇ ਦੇ ਨਾਰਥ ਬੈਟਲਫ਼ੋਰਡ ਸ਼ਹਿਰ ਵਿਚ ਵਾਪਰੇ ਪੰਜਾਬੀ ਟੈਕਸੀ ਡਰਾਈਵਰ ਦਵਿੰਦਰ ਸਿੰਘ ਦੇ ਕਤਲ ਦੇ ਮਾਮਲੇ ਨੂੰ ਪੁਲਿਸ ਨੇ ਮਹਿਜ਼ 24 ਘੰਟਿਆਂ ਵਿੱਚ ਸੁਲਝਾ ਲਿਆ ਹੈ। ਇਸ ਸਬੰਧੀ ਕਾਰਵਾਈ ਕਰਦਿਆਂ ਪੁਲਿਸ ਨੇ 19 ਸਾਲ ਦੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ‘ਤੇ ਪਹਿਲੀ ਡਿਗਰੀ ਕਤਲ (First-degree murder) ਦੇ ਗੰਭੀਰ ਦੋਸ਼ ਲਗਾਏ ਗਏ ਹਨ।

ਪੁਲਿਸ ਮੁਤਾਬਕ ਇਹ ਗ੍ਰਿਫ਼ਤਾਰੀਆਂ ਸ਼ੁੱਕਰਵਾਰ ਨੂੰ ਹੋਈ ਦਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਕੀਤੀਆਂ ਗਈਆਂ ਹਨ, ਜਿਸ ਨੂੰ ਕੁਝ ਅਣਪਛਾਤਿਆਂ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਮ੍ਰਿਤਕ ਦਵਿੰਦਰ ਸਿੰਘ ਮੋਗਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ ਨੀਵਾਂ ਨਾਲ ਸਬੰਧਿਤ ਸੀ ਅਤੇ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਹੋਇਆ ਸੀ।

‘ਕਰਾਊਨ ਕੈਬਜ਼’ ਦੇ ਮਾਲਕ ਹੈਰਿਸ ਕੋਰਾਥ ਨੇ ਪੁਸ਼ਟੀ ਕੀਤੀ ਕਿ ਦਵਿੰਦਰ ਸਿੰਘ ਉਨ੍ਹਾਂ ਦੀ ਕੰਪਨੀ ਵਿੱਚ ਬਤੌਰ ਡਰਾਈਵਰ ਕੰਮ ਕਰਦਾ ਸੀ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਨੂੰ ਲੋੜੀਂਦੀ ਪੁੱਛਗਿੱਛ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਘਟਨਾ ਤੋਂ ਬਾਅਦ ਕੈਨੇਡਾ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਅਤੇ ਮ੍ਰਿਤਕ ਦੇ ਪਿੰਡ ਦੌਲਤਪੁਰਾ ਵਿੱਚ ਸੋਗ ਦੀ ਲਹਿਰ ਹੈ।

Read More : ਪਾਕਿਸਤਾਨ ਦੀ ਅਫ਼ਗਾਨਿਸਤਾਨ ‘ਤੇ ਵੱਡੀ ਏਅਰਸਟ੍ਰਾਈਕ; 400 ਲੋਕਾਂ ਦੀ ਮੌਤ

Leave a Reply

Your email address will not be published. Required fields are marked *