ਹਲਕੇ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਵਿਧਾਇਕ ਨਰਿੰਦਰ ਕੌਰ ਭਰਾਜ
ਸੰਗਰੂਰ, 13 ਅਕਤੂਬਰ : ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਕਰੀਬ 12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਹਲਕੇ ਦੀਆਂ 39 ਕਿਲੋਮੀਟਰ ਸੜਕਾਂ ਦੇ ਕੰਮ ਦੀ ਸ਼ੁਰੂਆਤ ਪਿੰਡ ਘਾਬਦਾਂ ਅਤੇ ਬਾਲਦ ਕਲਾਂ ਵਿਖੇ ਕਰਵਾਈ ਗਈ।
ਇਸ ਮੌਕੇ ਉਨ੍ਹਾਂ 6.63 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 21.41 ਕਿਲੋਮੀਟਰ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਦੱਸਿਆ ਕਿ ਇਸ ਵਿੱਚ ਫੰਮਣਵਾਲ ਤੋਂ ਬੀਂਬੜੀ, ਫਿਰਨੀ ਨਰੈਣਗੜ੍ਹ, ਭਵਾਨੀਗੜ੍ਹ ਭੱਟੀਵਾਲ ਰੋਡ ਤੋਂ ਭੜੋਂ ਵਾਇਆ ਬਲਿਆਲ, ਬਾਲਦ ਖ਼ੁਰਦ, ਬਾਲਦ ਕਲਾਂ, ਤੁਰੀ, ਮਾਝੀ, ਮਾਝਾ, ਬੀਂਬੜ, ਬੀਂਬੜੀ, ਡੇਹਲੇਵਾਲ, ਘਰਾਚੋਂ ਕੁਟੀ ਸਾਹਿਬ ਵਾਲੇ ਪਹੇ ਤੋਂ ਨਾਗਰਾ ਰੋਡ ਦਾ ਕੰਮ ਸ਼ਾਮਲ ਹੈ।
ਇਸੇ ਤਰ੍ਹਾਂ 5.29 ਕਰੋੜ ਰੁਪਏ ਨਾਲ 17.49 ਕਿਲੋਮੀਟਰ ਬਣਨ ਵਾਲੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਉਨ੍ਹਾਂ ਦੱਸਿਆ ਇਸ ਨਾਲ ਸੰਗਰੂਰ ਪਟਿਆਲਾ ਰੋਡ ਤੋਂ ਘਾਬਦਾ, ਜਲਾਨ ਤੋਂ ਭਲਵਾਨ, ਭਿੰਡਰਾਂ ਤੋਂ ਭਲਵਾਨ ਵਾਇਆ ਲੱਡੀ, ਹਰੀਪੁਰਾ ਬਸਤੀ ਤੋਂ ਗੁਰਦਾਸਪੁਰਾ, ਚੰਗਾਲ ਗੁਰਦੁਆਰਾ ਰੋਡ ਦਾ ਕੰਮ ਸ਼ੁਰੂ ਕੀਤਾ ਗਿਆ।
ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਹਰੇਕ ਜ਼ਰੂਰੀ ਕੰਮ ਨੂੰ ਤਰਜੀਹੀ ਤੌਰ ਉੱਤੇ ਪੂਰਾ ਕੀਤਾ ਜਾ ਰਿਹਾ ਹੈ। ਅਗਲੇ ਇੱਕ ਸਾਲ ਵਿੱਚ ਇਲਾਕੇ ਦਾ ਕੋਈ ਵੀ ਕੰਮ ਬਕਾਇਆ ਨਹੀਂ ਰਹੇਗਾ।
ਉਨ੍ਹਾਂ ਨੇ ਜਿੱਥੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ ਉਥੇ ਹੀ ਭਵਿੱਖ ਵਿੱਚ ਵੀ ਹਰ ਤਰ੍ਹਾਂ ਦੀ ਸੇਵਾ ਵਿੱਚ ਹਾਜ਼ਰ ਰਹਿਣ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਚੰਗਾ ਬੁਨਿਆਦੀ ਢਾਂਚਾ ਮਿਲਣ ਨਾਲ ਸਮੁੱਚੇ ਹਲਕਾ ਸੰਗਰੂਰ ਵਿੱਚ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੇ ਪੰਚ-ਸਰਪੰਚ ਅਤੇ ਹੋਰ ਇਲਾਕਾ ਨਿਵਾਸੀ ਹਾਜ਼ਰ ਸਨ।
Read More : ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੰਨੀ ਦਿਓਲ