Member Parliament Meet Hare

ਸੰਸਦ ਮੈਂਬਰ ਮੀਤ ਹੇਅਰ ਵੱਲੋਂ 4 ਕਰੋੜ ਦੀ ਲਾਗਤ ਨਾਲ ਬਣੀਆਂ ਸੜਕਾਂ ਦਾ ਉਦਘਾਟਨ

ਕਿਹਾ-ਕਰੋੜਾਂ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ

ਬਰਨਾਲਾ, 5 ਅਕਤੂਬਰ : ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਰੀਬ 4 ਕਰੋੜ ਦੀ ਲਾਗਤ ਨਾਲ ਤਿਆਰ ਦੋ ਸੜਕਾਂ ਦਾ ਉਦਘਾਟਨ ਕੀਤਾ, ਜਿਨ੍ਹਾਂ ਨੂੰ 10 ਤੋਂ 18 ਫੁੱਟ ਚੌੜਾ ਕਰਕੇ ਬਣਾਇਆ ਗਿਆ ਹੈ।

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਤੋਂ ਚੀਮਾ ਵਾਇਆ ਪੱਤੀ ਸੇਖਵਾਂ ਨੂੰ ਕਰੀਬ 364 ਲੱਖ ਦੀ ਲਾਗਤ ਨਾਲ ਨਵੀਨੀਕਰਨ ਕਰਦੇ ਹੋਏ 10 ਫੁੱਟ ਤੋਂ 18 ਫੁੱਟ ਚੌੜਾ ਕੀਤਾ ਗਿਆ ਹੈ, ਜਿਸ ਦੀ ਲੰਬਾਈ 8.35 ਕਿਲੋਮੀਟਰ ਹੈ।

ਉਨ੍ਹਾਂ ਕਿਹਾ ਕਿ ਇਹ ਸੜਕ ਕਾਫੀ ਸਮੇਂ ਤੋਂ ਖਰਾਬ ਹੋਣ ਕਰਕੇ ਰਾਹਗੀਰਾਂ ਬਰਨਾਲਾ ਵਾਸੀਆਂ ਨੂੰ ਮੁਸ਼ਕਿਲ ਪੇਸ਼ ਆਉਂਦੀ ਸੀ ਤੇ ਇਸੇ ਪ੍ਰੇਸ਼ਾਨੀ ਨੂੰ ਧਿਆਨ ’ਚ ਰੱਖਦੇ ਸੜਕ ਦੇ ਨਵੀਨੀਕਰਨ ਨਾਲ ਨਾਲ ਇਸ ਨੂੰ ਚੌੜਾ ਕਰਕੇ 18 ਫੁੱਟੀ ਬਣਾਇਆ ਗਿਆ ਹੈ। ਉਨ੍ਹਾਂ ਤਰਕਸ਼ੀਲ ਚੌਕ ਤੋਂ ਬਾਜਾਖਾਨਾ ਰੋਡ ਦਾ ਵੀ ਉਦਘਾਟਨ ਕੀਤਾ, ਜਿਸ ਨੂੰ ਕਰੀਬ 35 ਲੱਖ ਦੀ ਲਾਗਤ ਨਾਲ ਨਵੀਨੀਕਰਨ ਕਰਦੇ ਹੋਏ 10 ਤੋਂ 18 ਫੁੱਟ ਚੌੜਾ ਕੀਤਾ ਗਿਆ ਹੈ।

ਮੀਤ ਹੇਅਰ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤੇ ਬਰਨਾਲਾ ’ਚ ਵੀ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕੀ ਪ੍ਰਾਜੈਕਟ ਚੱਲ ਰਹੇ ਹਨ ਅਤੇ ਰਹਿੰਦੀਆਂ ਸੜਕਾਂ ਵੀ ਜਲਦ ਬਣਾ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਸੜਕਾਂ ਨਵੀਨੀਕਰਨ ਦੇ ਨਾਲ-ਨਾਲ ਚੌੜੀਆਂ ਵੀ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਚੇਅਰਮੈਨ ਯੋਜਨਾ ਬੋਰਡ ਅਤੇ ਮਾਰਕੀਟ ਕਮੇਟੀ ਬਰਨਾਲਾ ਪਰਮਿੰਦਰ ਸਿੰਘ ਭੰਗੂ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਐਕਸੀਅਨ ਪੀ. ਡਬਲਿਊ. ਡੀ. ਹਰਸ਼ ਗੋਇਲ, ਐੱਸ. ਡੀ. ਓ. ਕੰਵਰਦੀਪ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।

Read More : ਸਰਕਾਰ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਵਿਚ ਦੇਣ ਲਈ ਵਚਨਬੱਧ

Leave a Reply

Your email address will not be published. Required fields are marked *