Prime Minister Narendra Modi

ਗਲੋਬਲ ਚੁਣੌਤੀਆਂ ਦੇ ਹੱਲ ਲਈ ਭਾਰਤ ਬਣਿਆ ਆਸ ਦੀ ਕਿਰਨ : ਮੋਦੀ

ਨਵੀਂ ਦਿੱਲੀ, 5 ਫਰਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਅੱਜ ਦੁਨੀਆ ’ਚ ਪੈਦਾ ਹੋ ਰਹੀਆਂ ਚੁਣੌਤੀਆਂ ਦੇ ਹੱਲ ਲਈ ਆਸ ਦੀ ਕਿਰਨ ਬਣ ਕੇ ਉੱਭਰਿਆ ਹੈ ਅਤੇ ਦੇਸ਼ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂੰਹਦੇ ਹੋਏ ਲਗਾਤਾਰ ਜਵਾਨ ਵੀ ਹੁੰਦਾ ਜਾ ਰਿਹਾ ਹੈ।

ਰਾਜ ਸਭਾ ’ਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤੇ ’ਤੇ ਹੋਈ ਚਰਚਾ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਸਤ ਭਾਰਤ ਦੀ ਯਾਤਰਾ ’ਚ ਬੀਤੇ ਕੁਝ ਸਾਲਾਂ ਦੌਰਾਨ ਦੇਸ਼ ’ਚ ਤੇਜ਼ ਆਰਥਿਕ ਤਰੱਕੀ ਹੋਈ ਹੈ ਅਤੇ ਭਾਰਤ ਸਹੀ ਦਿਸ਼ਾ ’ਚ ਤੇਜ਼ ਗਤੀ ਨਾਲ ਅੱਗੇ ਵਧ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਭਾਰਤ ਅੱਜ ਵਿਸ਼ਵ ’ਚ ਪੈਦਾ ਹੋ ਰਹੀਆਂ ਚੁਣੌਤੀਆਂ ਦੇ ਹੱਲ ਲਈ ਆਸ ਦੀ ਕਿਰਨ ਬਣਿਆ ਹੋਇਆ ਹੈ। ਅਸੀਂ ਹੱਲ ਦੇ ਰਹੇ ਹਾਂ।”

ਮੋਦੀ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਚ ਮੱਧ ਵਰਗ, ਗਰੀਬ, ਪਿੰਡ, ਕਿਸਾਨ, ਔਰਤਾਂ ਅਤੇ ਵਿਗਿਆਨ ਤੇ ਟੈਕਨਾਲੋਜੀ ਨਾਲ ਜੁੜੇ ਵਿਸ਼ਿਆਂ ’ਤੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ’ਚ ਇਹ ਵੀ ਦੱਸਿਆ ਗਿਆ ਹੈ ਕਿ ਕਿਸ ਤਰ੍ਹਾਂ ਦੇਸ਼ ਦੇ ਨੌਜਵਾਨ ਭਾਰਤ ਦੀ ਸਮਰੱਥਾ ਨੂੰ ਅੱਗੇ ਵਧਾ ਰਹੇ ਹਨ।

ਕਾਂਗਰਸ ਸਮੇਤ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਹੰਗਾਮੇ ’ਚ ਆਪਣਾ ਭਾਸ਼ਣ ਸ਼ੁਰੂ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ 21ਵੀਂ ਸਦੀ ਦਾ ਪਹਿਲਾ ਚੌਥਾਈ ਹਿੱਸਾ ਪੂਰਾ ਹੋ ਚੁੱਕਾ ਹੈ। ਪ੍ਰਧਾਨ ਮੰਤਰੀ ਦੇ ਭਾਸ਼ਣ ਦੌਰਾਨ ਵਿਰੋਧੀ ਮੈਂਬਰਾਂ ਨੇ ਸਦਨ ਤੋਂ ਵਾਕਆਊਟ ਕੀਤਾ।

Read More : ਕੋਰ ਕਮੇਟੀ ਦੀ ਬੈਠਕ ਛੱਡ ਕੇ ਗ੍ਰਿਫਤਾਰੀ ਦੇਣ ਡੀ.ਜੀ.ਪੀ. ਦਫ਼ਤਰ ਪਹੁੰਚੇ ਸੁਖਬੀਰ ਬਾਦਲ

Leave a Reply

Your email address will not be published. Required fields are marked *