ਅੰਮ੍ਰਿਤਸਰ, 5 ਦਸੰਬਰ : ਅੰਮ੍ਰਿਤਸਰ ਅੰਤਰਰਾਸ਼ਟਰੀ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ’ਤੇ ਇੰਡੀਗੋ ਦੀਆਂ ਲੱਗਭਗ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਦੱਸਣਯੋਗ ਹੈ ਿਕ ਇੰਡੀਗੋ ਦੇ ਪਾਇਲਟਾਂ ਨੇ ਕੱਲ ਜ਼ਿਆਦਾ ਕੰਮ ਕਾਰਨ ਕਈ ਥਾਵਾਂ ’ਤੇ ਉਡਾਣ ਭਰਨ ’ਚ ਅਸਮਰੱਥਾ ਜ਼ਾਹਿਰ ਕੀਤੀ ਸੀ, ਜਿਸ ਕਾਰਨ ਦੇਸ਼ ਭਰ ’ਚ ਕਈ ਉਡਾਣਾਂ ਵਿਚ ਦੇਰੀ ਹੋਈ ਅਤੇ ਰੱਦ ਕਰ ਦਿੱਤੀਆਂ ਗਈਆਂ।
ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਵੀ ਇੰਡੀਗੋ ਦੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਦੱਸਣਾ ਜ਼ਰੂਰੀ ਹੈ ਿਕ ਕੱਲ ਰਾਤ ਅੰਮ੍ਰਿਤਸਰ ਹਵਾਈ ਅੱਡੇ ’ਤੇ ਯਾਤਰੀਆਂ ਨੇ ਉਡਾਣ ਦੀ ਅਨਿਸ਼ਚਿਤਤਾ ਕਾਰਨ ਆਪਣਾ ਗੁੱਸਾ ਜ਼ਾਹਿਰ ਕੀਤਾ, ਜੋ ਦੇਰ ਰਾਤ ਤੱਕ ਜਾਰੀ ਰਹੀ। ਇਸ ਹਾਲਾਤ ’ਚ ਬਹੁਤ ਸਾਰੇ ਯਾਤਰੀਆਂ ਨੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਰਾਤ ਬਿਤਾਈ।
Read More : ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਹੋਈ ਤਕਰਾਰ, ਚੱਲੀਆਂ ਗੋਲੀਆਂ
