ਅੰਮ੍ਰਿਤਪਾਲ ਮਹਿਰੋਂ ਨੇ ਸੋਸ਼ਲ ਮੀਡੀਆ ’ਤੇ ਦੀਪਿਕਾ ਲੂਥਰਾ ਨੂੰ ਦਿੱਤੀ ਸੀ ਧਮਕੀ
ਅੰਮ੍ਰਿਤਸਰ, 16 ਜੂਨ :- ਅੰਮ੍ਰਿਤਸਰ ਪੁਲਸ ਨੇ ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ, ਜਿਸ ਤਹਿਤ ਉਸ ਦੀ ਸੁਰੱਖਿਆ ਲਈ 2 ਪੁਲਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਹ ਕਦਮ ਦੀਪਿਕਾ ਨੂੰ ਹਾਲ ਹੀ ਵਿਚ ਧਮਕੀਆਂ ਮਿਲਣ ਤੋਂ ਬਾਅਦ ਚੁੱਕਿਆ ਗਿਆ ਹੈ।
ਜਾਣਕਾਰੀ ਅਨੁਸਾਰ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਸੋਸ਼ਲ ਮੀਡੀਆ ’ਤੇ ਦੀਪਿਕਾ ਲੂਥਰਾ ਨੂੰ ਧਮਕੀ ਦਿੱਤੀ ਸੀ, ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਫੈਸਲਾ ਕੀਤਾ।
ਹਾਲ ਹੀ ਵਿਚ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਅੰਮ੍ਰਿਤਸਰ ਦੇ ਇਕ ਹੋਰ ਸੋਸ਼ਲ ਮੀਡੀਆ ਇੰਫਲੂਐਂਸਰ ਕੰਚਨ ਉਰਫ਼ ਕਮਲ ਕੌਰ ਭਾਬੀ (30) ਦੇ ਕਤਲ ਦੀ ਜ਼ਿੰਮੇਵਾਰੀ ਲਈ।
ਇਸ ਤੋਂ ਬਾਅਦ ਮਹਿਰੋਂ ਨੇ ਦੀਪਿਕਾ ਲੂਥਰਾ ਨੂੰ ਵੀ ਧਮਕੀ ਦਿੱਤੀ, ਜਿਸ ਨਾਲ ਦੀਪਿਕਾ, ਉਸ ਦੇ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਵਿਚ ਦਹਿਸ਼ਤ ਫੈਲ ਗਈ।
ਸ ਘਟਨਾ ਤੋਂ ਬਾਅਦ ਅੰਮ੍ਰਿਤਸਰ ਪੁਲਸ ਨੇ ਮਹਿਰੋਂ ਖਿਲਾਫ ਐੱਫ. ਆਈ. ਆਰ. ਦਰਜ ਕੀਤੀ ਅਤੇ ਦੀਪਿਕਾ ਦੀ ਸੁਰੱਖਿਆ ਲਈ ਤੁਰੰਤ ਕਦਮ ਚੁੱਕੇ।
Read More : ਅੰਮ੍ਰਿਤਪਾਲ ਮਹਿਰੋਂ ਦੇ ਹੱਕ ’ਚ ਨਿੱਤਰੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੈੱਡ ਗ੍ਰੰਥੀ