ਬੱਚੇ ਦੀ ਮਾਂ ਗੰਭੀਰ ਜ਼ਖਮੀ
ਪੱਟੀ, 2 ਅਗਸਤ : ਜ਼ਿਲਾ ਤਰਨ ਤਾਰਨ ਅਧੀਨ ਪੈਂਦੇ ਸ਼ਹਿਰ ਪੱਟੀ ਦੇ ਵਾਰਡ ਨੰਬਰ-11 ਵਿਖੇ ਵਾਪਰੀ ਬੇਹੱਦ ਮੰਦਭਾਗੀ ਘਟਨਾ ਦੌਰਾਨ 14 ਦਿਨਾਂ ਦੇ ਮਾਸੂਮ ਬੱਚੇ ਦੀ ਮੌਤ ਹੋ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬੱਚਾ ਬੈੱਡ ’ਤੇ ਪਿਆ ਸੀ ਅਤੇ ਮਾਸੂਮ ਬੱਚੇ ਉਪਰ ਕਮਜ਼ੋਰ ਲੈਂਟਰ ਦਾ ਟੁਕੜਾ ਡਿੱਗ ਗਿਆ ਅਤੇ ਬੱਚੇ ਦੀ ਮੌਤ ਹੋ ਗਈ।
ਮ੍ਰਿਤਕ ਸੁਖਮਨ ਸਿੰਘ (14 ਦਿਨਾਂ) ਦੇ ਪਿਤਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸੁਖਮਨ ਅਤੇ ਉਸ ਦੀ ਮਾਤਾ ਆਬੀਆ ਦੋਨੋਂ ਆਪਣੇ ਕਮਰੇ ਵਿਚ ਪਏ ਸਨ ਕਿ ਅਚਾਨਕ ਲੈਂਟਰ ਦਾ ਟੁਕੜਾ ਟੁੱਟ ਕੇ ਡਿੱਗ ਗਿਆ, ਜਿਸ ਕਾਰਨ ਬੱਚੇ ਦੀ ਮੌਤ ਹੋ ਗਈ ਅਤੇ ਉਸ ਦੀ ਮਾਤਾ ਆਬੀਆ ਗੰਭੀਰ ਜ਼ਖ਼ਮੀ ਹੋ ਗਈ ਹੈ। ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਸ਼ਹਿਰ ਨਿਵਾਸੀ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ।
Read More : ਐੱਮ. ਪੀ. ਰੰਧਾਵਾ ਦੇ ਪੁੱਤਰ ਨੂੰ ਧਮਕੀ ਦੇਣ ਵਾਲਾ ਗ੍ਰਿਫਤਾਰ