Central Jail

ਨਵਜੋਤ ਕੌਰ ਵੱਲੋਂ ਕੇਂਦਰੀ ਜੇਲ ਪਟਿਆਲਾ ਦਾ ਨਿਰੀਖਣ

ਮਹਿਲਾ ਕੈਦੀਆਂ ਦੀਆਂ ਬੈਰਕਾਂ ਦਾ ਦੌਰਾ ਕਰ ਕੇ ਸਮੱਸਿਆਵਾਂ ਸੁਣੀਆਂ

ਪਟਿਆਲਾ, 19 ਜੁਲਾਈ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨਵਜੋਤ ਕੌਰ ਵੱਲੋਂ ਕੇਂਦਰੀ ਜੇਲ ਪਟਿਆਲਾ ਦਾ ਨਿਰੀਖਣ ਕੀਤਾ ਗਿਆ ਅਤੇ ਨਾਲਸਾ ਦੀ ਡੀ. ਏ. ਡਬਲਿਊ. ਐੱਨ. ਸਕੀਮ ਬਾਰੇ ਬੰਦੀਆਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਵੀ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਨਦੀਪ ਕੰਬੋਜ ਵੀ ਮੌਜੂਦ ਸਨ।

ਮੈਂਬਰ ਸਕੱਤਰ ਨਵਜੋਤ ਕੌਰ ਨੇ ਕੈਦੀਆਂ ਨੂੰ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਅਤੇ ਨਾਲਸਾ ਅਤੇ ਪਲਸਾ ਦੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਨਿਰੀਖਣ ਦੌਰਾਨ ਮੈਂਬਰ ਸਕੱਤਰ ਨੇ ਨਿੱਜੀ ਤੌਰ ’ਤੇ ਮਹਿਲਾ ਬੈਰਕ ਦਾ ਦੌਰਾ ਕੀਤਾ। ਇਸ ਮੌਕੇ ਜੱਜ ਸਾਹਿਬਾਨ ਨੇ ਆਪਣੇ ਦੌਰੇ ਦੌਰਾਨ ਜੇਲ ’ਚ ਬੰਦ ਮਹਿਲਾਵਾਂ ਕੈਦੀਆਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਬਾਰੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਹੱਥੀਂ ਬਣਾਈਆਂ ਰਚਨਾਵਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ’ਚ ਗੁੰਝਲਦਾਰ ਕਢਾਈ ਵਾਲੇ ਕੱਪੜੇ, ਰਵਾਇਤੀ ਫੁਲਕਾਰੀ ਦਾ ਕੰਮ ਅਤੇ ਹੱਥ ਨਾਲ ਬਣੇ ਬੈਗ ਸ਼ਾਮਲ ਹਨ।

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵੱਲੋਂ ਸਿਹਤ ਵਿਭਾਗ ਅਤੇ ਜੇਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੇਂਦਰੀ ਜੇਲ ਪਟਿਆਲਾ ’ਚ ਮਹਿਲਾ ਬੈਰਕ ਵਿਖੇ ਇਕ ਮੈਡੀਕਲ ਕੈਂਪ ਵੀ ਲਗਾਇਆ ਗਿਆ। ਇਸ ਕੈਂਪ ’ਚ ਕੈਦੀਆਂ ਦੀ ਡਾਕਟਰੀ ਜਾਂਚ ਮਾਹਿਰ ਡਾਕਟਰਾਂ ਵੱਲੋਂ ਕੀਤੀ ਗਈ। ਉਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਜੇਲ ਸੁਪਰਡੈਂਟ ਦੇ ਨਾਲ-ਨਾਲ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਨਿਰਦੇਸ਼ ਜਾਰੀ ਕੀਤੇ ਗਏ, ਜਿਸ ’ਚ ਕੈਦੀਆਂ ਦੀਆਂ ਸ਼ਿਕਾਇਤਾਂ ਨੂੰ ਤੁਰੰਤ ਹੱਲ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ।

ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਜੇਲ੍ਹ ‘ਚ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਦੌਰੇ ਦੌਰਾਨ ਮੈਂਬਰ ਸਕੱਤਰ ਨੇ ਜੇਲ ਦੇ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਨੂੰ ਵੀ ਚੈੱਕ ਕੀਤਾ।

ਇਸ ਮੌਕੇ ਨਵਜੋਤ ਕੌਰ ਅਤੇ ਅਮਨਦੀਪ ਕੰਬੋਜ ਦੁਆਰਾ ਕੇਂਦਰੀ ਜੇਲ ਪਟਿਆਲਾ ਵਿਖੇ ਬੂਟੇ ਵੀ ਲਗਾਏ ਗਏ ਅਤੇ ਹੋਰ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ।

Read More : ਭਰਾ ਨਾਲ ਪੇਕੇ ਆ ਰਹੀ ਭੈਣ ਦੀ ਹਾਦਸੇ ’ਚ ਮੌਤ

Leave a Reply

Your email address will not be published. Required fields are marked *