Punjab School Holidays

ਵਿਦਿਅਕ ਅਦਾਰੇ ਖੁੱਲ੍ਹਣ ਸਬੰਧੀ ਸਿੱਖਿਆ ਮੰਤਰੀ ਵੱਲੋਂ ਹਦਾਇਤਾਂ ਜਾਰੀ

8 ਨੂੰ ਵਿਦਿਆਰਥੀਆਂ ਲਈ ਸਕੂਲ ਬੰਦ, ਅਧਿਆਪਕ ਰਹਿਣਗੇ ਹਾਜ਼ਰ

ਚੰਡੀਗੜ, 7 ਸਤੰਬਰ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਦਿਅਕ ਅਦਾਰਿਆਂ ਸਬੰਧੀ ਜ਼ਰੂਰੀ ਜਾਣਕਾਰੀ ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ 8 ਸਤੰਬਰ ਨੂੰ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ ਪਰ ਅਧਿਆਪਕਾਂ ਨੂੰ ਹਾਜ਼ਰ ਰਹਿਣ ਦੇ ਹੁਕਮ ਹਨ।

ਸਿੱਖਿਆ ਮੰਤਰੀ ਆਪਣੇ ਐਕਸ ਹੈਂਡਲ ‘ਤੇ ਲਿਖਿਆ ਹੈ ਕਿ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੀਆਂ, ਜੇਕਰ ਕੋਈ ਸਕੂਲ ਜਾਂ ਕਾਲਜ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸਬੰਧਤ ਜ਼ਿਲੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ।

ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਤੋਂ ਇਲਾਵਾ 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ ‘ਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐੱਸ. ਐੱਮ. ਸੀ., ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਅਧਿਆਪਕਾਂ ਵੱਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਜ਼ਿਲੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ। 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲਣਗੇ।

Read More : ਪਤੀ ਤੋਂ ਤੰਗ ਆ ਕੇ ਵਿਆਹੁਤਾ ਨੇ ਕੀਤੀ ਖੁਦਕੁਸ਼ੀ

Leave a Reply

Your email address will not be published. Required fields are marked *