ਐਤਵਾਰ ਸ਼ਾਮ ਲਖਨਊ ਸੁਪਰਜਾਇੰਟਸ ਨਾਲ ਹੋਵੇਗੀ ਟੱਕਰ, ਚੰਡੀਗੜ੍ਹ ‘ਚ ਸਜੇਗਾ ਮੈਦਾਨ
ਚੰਡੀਗੜ੍ਹ, 18 ਅਪ੍ਰੈਲ: IPL 2026 ਦਾ ਅਗਲਾ ਵੱਡਾ ਮੁਕਾਬਲਾ ਐਤਵਾਰ ਸ਼ਾਮ 7:30 ਵਜੇ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟਸ ਵਿਚਕਾਰ ਖੇਡਿਆ ਜਾਵੇਗਾ। ਦੋਵੇਂ ਟੀਮਾਂ ਚੰਡੀਗੜ੍ਹ ਪਹੁੰਚ ਚੁੱਕੀਆਂ ਹਨ ਅਤੇ ਅੱਜ ਸ਼ਾਮ 6:00 ਵਜੇ ਤੋਂ ਰਾਤ 9:00 ਵਜੇ ਤੱਕ ਦੋਵੇਂ ਟੀਮਾਂ ਸਾਂਝੇ ਅਭਿਆਸ ਸੈਸ਼ਨ ਵਿੱਚ ਹਿੱਸਾ ਲੈਣਗੀਆਂ। ਮੈਚ ਦੀਆਂ ਤਿਆਰੀਆਂ ਦੇ ਨਾਲ-ਨਾਲ ਪ੍ਰਸ਼ਾਸਨ ਨੇ ਵੀ ਪੁਖ਼ਤਾ ਪ੍ਰਬੰਧ ਕੀਤੇ ਹਨ ਅਤੇ ਦਰਸ਼ਕਾਂ ਲਈ ਅੱਠ ਪਾਰਕਿੰਗ ਸਥਾਨ ਨਿਸ਼ਚਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਤਿੰਨ ਵੀਆਈਪੀ ਅਤੇ ਪੰਜ ਆਮ ਲੋਕਾਂ ਲਈ ਹਨ।
ਪੰਜਾਬ ਦੀ ਟੀਮ ਲਈ ਇਹ ਮੁਕਾਬਲਾ ਕਾਫੀ ਅਹਿਮ ਹੈ ਕਿਉਂਕਿ ਉਹ ਹੁਣ ਤੱਕ ਅਜੇਤੂ ਹੈ ਅਤੇ ਆਪਣੀ ਇਸ ਜਿੱਤ ਦੀ ਲੜੀ ਨੂੰ ਬਰਕਰਾਰ ਰੱਖਣ ਦੀ ਪੂਰੀ ਕੋਸ਼ਿਸ਼ ਕਰੇਗੀ। ਟੀਮ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ‘ਤੇ ਸਭ ਦੀਆਂ ਨਜ਼ਰਾਂ ਰਹਿਣਗੀਆਂ, ਜਿਨ੍ਹਾਂ ਨੇ ਹਾਲ ਹੀ ਵਿੱਚ ਆਪਣੀਆਂ 100 ਵਿਕਟਾਂ ਪੂਰੀਆਂ ਕਰਕੇ ਵੱਡਾ ਰਿਕਾਰਡ ਬਣਾਇਆ ਹੈ।
ਦੂਜੇ ਪਾਸੇ ਲਖਨਊ ਸੁਪਰਜਾਇੰਟਸ ਦੀ ਟੀਮ ਇਸ ਸੀਜ਼ਨ ਵਿੱਚ ਹੁਣ ਤੱਕ ਪੰਜ ਮੈਚ ਖੇਡ ਚੁੱਕੀ ਹੈ, ਜਿਨ੍ਹਾਂ ਵਿੱਚੋਂ ਦੋ ਜਿੱਤੇ ਅਤੇ ਤਿੰਨ ਹਾਰੇ ਹਨ। ਲਖਨਊ ਦੀ ਟੀਮ ਲਗਾਤਾਰ ਦੋ ਹਾਰਾਂ ਤੋਂ ਬਾਅਦ ਜਿੱਤ ਦੀ ਰਾਹ ‘ਤੇ ਪਰਤਣ ਲਈ ਜ਼ੋਰ ਲਗਾਵੇਗੀ।
Read More : ਚਾਰਧਾਮ ਯਾਤਰਾ ਦੀ ਸ਼ੁਰੂਆਤ, 18.25 ਲੱਖ ਸ਼ਰਧਾਲੂਆਂ ਨੇ ਕਰਵਾਈ ਰਜਿਸਟ੍ਰੇਸ਼ਨ
