ਦਿੱਲੀ ਕੈਪੀਟਲਸ ਨੇ RCB ਨੂੰ 6 ਵਿਕਟਾਂ ਨਾਲ ਹਰਾਇਆ
ਬੈਂਗਲੁਰੂ, 19 ਅਪ੍ਰੈਲ : ਆਈਪੀਐੱਲ 2026 ਦੇ 26ਵੇਂ ਮੁਕਾਬਲੇ ਵਿੱਚ ਅੱਜ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਅਤੇ ਦਿੱਲੀ ਕੈਪੀਟਲਸ (DC) ਵਿਚਾਲੇ ਇੱਕ ਰੋਮਾਂਚਕ ਟੱਕਰ ਦੇਖਣ ਨੂੰ ਮਿਲੀ। ਇਸ ਮੈਚ ਵਿੱਚ ਦਿੱਲੀ ਕੈਪੀਟਲਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬੈਂਗਲੁਰੂ ਨੂੰ 6 ਵਿਕਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ।
ਟਾਸ ਜਿੱਤ ਕੇ ਦਿੱਲੀ ਕੈਪੀਟਲਸ ਦੇ ਕਪਤਾਨ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਬੈਂਗਲੁਰੂ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ ਵਿੱਚ 8 ਵਿਕਟਾਂ ਗੁਆ ਕੇ 175 ਦੌੜਾਂ ਬਣਾਈਆਂ ਅਤੇ ਦਿੱਲੀ ਨੂੰ ਜਿੱਤ ਲਈ 176 ਦੌੜਾਂ ਦਾ ਟੀਚਾ ਦਿੱਤਾ।
ਟੀਚੇ ਦਾ ਪਿੱਛਾ ਕਰਨ ਉਤਰੀ ਦਿੱਲੀ ਕੈਪੀਟਲਸ ਦੀ ਸ਼ੁਰੂਆਤ ਮਜ਼ਬੂਤ ਰਹੀ। ਟੀਮ ਨੇ ਨਿਰਧਾਰਤ ਟੀਚੇ ਨੂੰ 19.5 ਓਵਰਾਂ ਵਿੱਚ 4 ਵਿਕਟਾਂ ਗੁਆ ਕੇ ਹੀ ਹਾਸਲ ਕਰ ਲਿਆ। ਦਿੱਲੀ ਦੀ ਜਿੱਤ ਵਿੱਚ ਟ੍ਰਿਸਟਨ ਸਟੱਬਸ ਨੇ 60 ਦੌੜਾਂ ਅਤੇ ਕੇਐੱਲ ਰਾਹੁਲ ਨੇ 57 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਤੋਂ ਇਲਾਵਾ ਅਕਸ਼ਰ ਪਟੇਲ ਨੇ 26 ਦੌੜਾਂ ਅਤੇ ਡੇਵਿਡ ਮਿਲਰ ਨੇ 22 ਦੌੜਾਂ ਦਾ ਯੋਗਦਾਨ ਪਾ ਕੇ ਟੀਮ ਨੂੰ ਜਿੱਤ ਤੱਕ ਪਹੁੰਚਾਇਆ।
ਬੈਂਗਲੁਰੂ ਵੱਲੋਂ ਭੁਵਨੇਸ਼ਵਰ ਕੁਮਾਰ ਨੇ ਗੇਂਦਬਾਜ਼ੀ ਵਿੱਚ ਚੰਗਾ ਪ੍ਰਦਰਸ਼ਨ ਕਰਦਿਆਂ 3 ਵਿਕਟਾਂ ਲਈਆਂ, ਜਦਕਿ ਕਰੁਣਾਲ ਪੰਡਯਾ ਨੂੰ 1 ਵਿਕਟ ਮਿਲੀ।
Read More : ਦਿੱਲੀ ‘ਚ ਖੂਨੀ ਖੇਡ: ਪੈਸਿਆਂ ਦੇ ਝਗੜੇ ਨੇ ਲਈ ਪਿਉ-ਪੁੱਤ ਦੀ ਜਾਨ
