ITBP jawan dies

ਤਰਨਤਾਰਨ ਦੇ ਆਈਟੀਬੀਪੀ ਜਵਾਨ ਬਿਕਰਮਜੀਤ ਸਿੰਘ ਦੀ ਡਿਊਟੀ ਦੌਰਾਨ ਮੌਤ

ਜੱਦੀ ਪਿੰਡ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਤਰਨਤਾਰਨ, 27 ਮਾਰਚ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਬਿਲੀਆਂਵਾਲਾ ਦੇ ਵਸਨੀਕ ਅਤੇ ਆਈਟੀਬੀਪੀ ਵਿਚ ਤਾਇਨਾਤ ਜਵਾਨ ਬਿਕਰਮਜੀਤ ਸਿੰਘ ਦੀ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਸ਼ਹੀਦ ਜਵਾਨ ਦੀ ਦੇਹ ਨੂੰ ਅੱਜ ਸਨਮਾਨ ਸਹਿਤ ਉਨ੍ਹਾਂ ਦੇ ਜੱਦੀ ਪਿੰਡ ਲਿਆਂਦਾ ਗਿਆ, ਜਿੱਥੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ।

ਪਰਿਵਾਰਕ ਮੈਂਬਰਾਂ ਅਨੁਸਾਰ, ਬਿਕਰਮਜੀਤ ਸਿੰਘ ਕੁਝ ਸਮਾਂ ਪਹਿਲਾਂ ਹੀ ਛੁੱਟੀ ਕੱਟ ਕੇ ਡਿਊਟੀ ‘ਤੇ ਵਾਪਸ ਪਰਤੇ ਸਨ। ਉਨ੍ਹਾਂ ਦੇ ਭਰਾ ਅਤੇ ਸਾਬਕਾ ਸਰਪੰਚ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਡਿਊਟੀ ਦੌਰਾਨ ਅਚਾਨਕ ਸਿਹਤ ਵਿਗੜਨ ਅਤੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਅੰਤਿਮ ਸਸਕਾਰ ਮੌਕੇ ਆਈਟੀਬੀਪੀ ਦੇ ਸਾਥੀ ਸੈਨਿਕਾਂ ਨੇ ਹਥਿਆਰ ਉਲਟੇ ਕਰਕੇ ਸਲਾਮੀ ਦਿੱਤੀ ਅਤੇ ਸ਼ਰਧਾਂਜਲੀ ਭੇਟ ਕੀਤੀ। ਮ੍ਰਿਤਕ ਜਵਾਨ ਦੀ ਦੇਹ ਉਨ੍ਹਾਂ ਦੀ ਪਤਨੀ ਨਿਰਮਲਜੀਤ ਕੌਰ ਅਤੇ ਪੁੱਤਰਾਂ ਨੂੰ ਸੌਂਪੀ ਗਈ। ਇਸ ਦੁਖਦਾਈ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਨਮ ਅੱਖਾਂ ਨਾਲ ਜਵਾਨ ਨੂੰ ਅੰਤਿਮ ਵਿਦਾਈ ਦਿੱਤੀ।

Read More : ਤੇਲ ਕੀਮਤਾਂ ‘ਚ ਉਛਾਲ ਦਰਮਿਆਨ ਕੇਂਦਰ ਸਰਕਾਰ ਦਾ ਵੱਡਾ ਫੈਸਲਾ

Leave a Reply

Your email address will not be published. Required fields are marked *