ਕੁਲਤਾਰ ਸਿੰਘ ਸੰਧਵਾਂ

ਵਿਦਿਆਰਥੀ ਸੈਸ਼ਨ ਦੌਰਾਨ ਫਰੀਦਕੋਟ ਦੇ ਜਗਮੰਦਰ ਸਿੰਘ ਵਿਧਾਨ ਸਭਾ ਦੇ ਸਪੀਕਰ ਬਣਨਗੇ

ਨੌਜਵਾਨਾਂ ਨੂੰ ਸੰਵਿਧਾਨਕ ਪ੍ਰਕਿਰਿਆਵਾਂ ਨਾਲ ਜੋੜਨ ਲਈ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸੈਸ਼ਨ ਆਯੋਜਿਤ ਕੀਤੇ ਜਾਣਗੇ : ਕੁਲਤਾਰ ਸੰਧਵਾਂ

ਚੰਡੀਗੜ੍ਹ, 25 ਨਵੰਬਰ : ਪੰਜਾਬ ਸਰਕਾਰ ਨੇ 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਇੱਕ ਦਿਨ ਲਈ ਇੱਕ ਵਿਸ਼ੇਸ਼ ਵਿਦਿਆਰਥੀ ਸੈਸ਼ਨ ਬੁਲਾਇਆ ਹੈ। ਇਹ ਸੈਸ਼ਨ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੇ ਸਰਕਾਰੀ ਸਕੂਲਾਂ ਵਿੱਚੋਂ ਚੁਣੇ ਗਏ ਵਿਦਿਆਰਥੀਆਂ ਦੁਆਰਾ ਕਰਵਾਇਆ ਜਾਵੇਗਾ, ਜਿਸ ਵਿੱਚ ਫਰੀਦਕੋਟ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਵਿਦਿਆਰਥੀ ਜਗਮੰਦਰ ਸਿੰਘ ਕੋਟਕਪੂਰਾ ਵਿਧਾਨ ਸਭਾ ਹਲਕੇ ਤੋਂ ਸਪੀਕਰ ਵਜੋਂ ਪ੍ਰਤੀਨਿਧਤਾ ਕਰੇਗਾ।

ਜਗਮੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਰਾਜਨੀਤਿਕ ਜਾਗਰੂਕਤਾ ਪੈਦਾ ਕਰਨ ਲਈ। ਪੰਜਾਬ ਸਰਕਾਰ ਨੇ ਸੰਵਿਧਾਨ ਦਿਵਸ ਦੇ ਮੌਕੇ ‘ਤੇ 26 ਨਵੰਬਰ ਨੂੰ ਇੱਕ ਦਿਨ ਲਈ ਵਿਧਾਨ ਸਭਾ ਸੈਸ਼ਨ ਕਰਵਾਉਣ ਦਾ ਫੈਸਲਾ ਕੀਤਾ ਹੈ।

ਇਸ ਸੈਸ਼ਨ ਵਿੱਚ ਵਿਧਾਨ ਸਭਾ ਸਪੀਕਰ, ਮੁੱਖ ਮੰਤਰੀ ਅਤੇ ਵਿਧਾਇਕ ਦੀਆਂ ਭੂਮਿਕਾਵਾਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੁਆਰਾ ਨਿਭਾਈਆਂ ਜਾਣਗੀਆਂ। ਇਸ ਨਾਲ ਵਿਦਿਆਰਥੀਆਂ ਨੂੰ ਬਹੁਤ ਕੁਝ ਸਿੱਖਣ ਦਾ ਮੌਕਾ ਵੀ ਮਿਲੇਗਾ।

ਜਗਮੰਦਰ ਸਿੰਘ ਨੇ ਕਿਹਾ ਕਿ ਉਹ ਬਹੁਤ ਮਾਣ ਮਹਿਸੂਸ ਕਰ ਰਹੇ ਹਨ ਕਿ ਉਹ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਇੱਕ ਵਿਧਾਇਕ ਵਜੋਂ ਹਿੱਸਾ ਲੈਣ ਜਾ ਰਹੇ ਹਨ ਅਤੇ ਸਦਨ ਦੇ ਸਪੀਕਰ ਦੇ ਮਾਣਯੋਗ ਅਹੁਦੇ ਦੀ ਕੁਰਸੀ ‘ਤੇ ਬੈਠਣਗੇ। ਰਾਜ ਭਰ ਦੇ ਸਰਕਾਰੀ ਸਕੂਲਾਂ ਵਿੱਚੋਂ ਚੁਣੇ ਗਏ ਵਿਦਿਆਰਥੀ ਮੁੱਖ ਮੰਤਰੀ, ਸਪੀਕਰ, ਮੰਤਰੀਆਂ, ਵਿਧਾਇਕਾਂ ਅਤੇ ਵਿਰੋਧੀ ਧਿਰ ਦੀਆਂ ਭੂਮਿਕਾਵਾਂ ਨਿਭਾਉਣਗੇ।

ਸਪੀਕਰ ਸੰਧਵਾਂ ਨੇ ਕਿਹਾ ਕਿ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਲੋਕਤੰਤਰੀ ਪ੍ਰਕਿਰਿਆ, ਸੰਵਿਧਾਨ ਅਤੇ ਵਿਧਾਨਕ ਕਾਰਵਾਈਆਂ ਬਾਰੇ ਜਾਗਰੂਕ ਕਰਨਾ ਹੈ। ਵਿਦਿਆਰਥੀ ਪ੍ਰਸ਼ਨ ਕਾਲ, ਜ਼ੀਰੋ ਆਵਰ, ਮੁਲਤਵੀ ਪ੍ਰਸਤਾਵ, ਬਿੱਲ ਪੇਸ਼ਕਾਰੀ ਅਤੇ ਚਰਚਾ ਵਿੱਚ ਹਿੱਸਾ ਲੈਣਗੇ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਜਿਹੇ ਸੈਸ਼ਨ ਹਰ ਸਾਲ ਆਯੋਜਿਤ ਕੀਤੇ ਜਾਣਗੇ ਤਾਂ ਜੋ ਨੌਜਵਾਨ ਸਿੱਧੇ ਤੌਰ ‘ਤੇ ਸ਼ਾਸਨ ਪ੍ਰਣਾਲੀ ਨਾਲ ਜੁੜ ਸਕਣ। ਇਹ ਪਹਿਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਾਰਦਰਸ਼ੀ, ਸਿੱਖਿਅਤ ਅਤੇ ਸੂਚਿਤ ਸ਼ਾਸਨ ਨੂੰ ਉਤਸ਼ਾਹਿਤ ਕਰੇਗੀ।

Read More : ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਦੂਸਰੇ ਦਿਨ ਵੱਡੀ ਗਿਣਤੀ ਸੰਗਤਾਂ ਗੁਰੂ ਘਰਾਂ ’ਚ ਹੋਈਆਂ ਨਤਮਸਤਕ

Leave a Reply

Your email address will not be published. Required fields are marked *