ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਅਹਿਮ ਮੀਟਿੰਗ
ਹੁਸ਼ਿਆਰਪੁਰ, 4 ਅਪ੍ਰੈਲ : ਪੰਜਾਬ ਦੇ ਜੇਲ੍ਹ ਮੰਤਰੀ ਨੇ ਅੱਜ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜੇਲ੍ਹ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸਾਰੇ ਜੇਲ੍ਹ ਸੁਪਰਡੈਂਟਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਮਕਸਦ ਅਧਿਕਾਰੀਆਂ ਨਾਲ ਜਾਣ-ਪਛਾਣ ਕਰਨਾ ਅਤੇ ਵਿਭਾਗ ਦੇ ਕੰਮਾਂ ਬਾਰੇ ਜਾਣਕਾਰੀ ਲੈਣਾ ਸੀ।
ਮੀਟਿੰਗ ਦੌਰਾਨ ਮੰਤਰੀ ਨੂੰ ਜੇਲ੍ਹਾਂ ਵਿੱਚ ਕੈਦੀਆਂ ਦੀ ਵੱਧ ਰਹੀ ਭੀੜ ਅਤੇ ਉੱਚ-ਜੋਖਮ ਵਾਲੇ ਕੈਦੀਆਂ ਦੇ ਪ੍ਰਬੰਧਨ ਵਰਗੀਆਂ ਚੁਣੌਤੀਆਂ ਬਾਰੇ ਦੱਸਿਆ ਗਿਆ। ਇਸ ਮੌਕੇ ਸਰਕਾਰ ਵੱਲੋਂ ਵਿਚਾਰੇ ਜਾ ਰਹੇ ਨਵੇਂ “ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ” ਅਤੇ “ਪੰਜਾਬ ਚੰਗੇ ਆਚਰਣ ਕੈਦੀ ਬਿੱਲ” ਬਾਰੇ ਵੀ ਚਰਚਾ ਹੋਈ। ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਅਸਾਮੀਆਂ ਭਰਨ ਦੀ ਲੋੜ ‘ਤੇ ਵੀ ਗੱਲ ਕੀਤੀ ਗਈ।
ਕੈਬਨਿਟ ਮੰਤਰੀ ਨੇ ਜੇਲ੍ਹ ਸੁਪਰਡੈਂਟਾਂ ਦੀਆਂ ਮੁਸ਼ਕਿਲਾਂ ਨੂੰ ਬੜੇ ਧਿਆਨ ਨਾਲ ਸੁਣਿਆ, ਜਿਸ ਵਿੱਚ ਸਟਾਫ਼ ਦੀ ਘਾਟ, ਸੀਵਰੇਜ ਸਿਸਟਮ ਦੀ ਖਰਾਬੀ, ਪਖਾਨਿਆਂ ਦੀ ਮੁਰੰਮਤ ਅਤੇ ਮੁਲਾਜ਼ਮਾਂ ਦੀਆਂ ਰਿਹਾਇਸ਼ੀ ਕਲੋਨੀਆਂ ਦੇ ਰੱਖ-ਰਖਾਅ ਵਰਗੇ ਮੁੱਦੇ ਸ਼ਾਮਲ ਸਨ।
ਮੀਟਿੰਗ ਵਿੱਚ ਲੁਧਿਆਣਾ ਵਿੱਚ ਬਣ ਰਹੀ ਉੱਚ-ਸੁਰੱਖਿਆ ਜੇਲ੍ਹ ਅਤੇ ਪਟਿਆਲਾ ਵਿੱਚ ਔਰਤਾਂ ਲਈ ਖੁੱਲ੍ਹੀ ਜੇਲ੍ਹ ਬਣਾਉਣ ਦੇ ਪ੍ਰਸਤਾਵ ‘ਤੇ ਵੀ ਚਰਚਾ ਹੋਈ। ਮੰਤਰੀ ਨੇ ਹਦਾਇਤ ਕੀਤੀ ਕਿ ਇਨ੍ਹਾਂ ਦੋਵਾਂ ਪ੍ਰੋਜੈਕਟਾਂ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਜੋ ਇਹ ਜਲਦ ਚਾਲੂ ਹੋ ਸਕਣ। ਇਸ ਮੀਟਿੰਗ ਵਿੱਚ ਜੇਲ੍ਹ ਵਿਭਾਗ ਦੇ ਏ.ਡੀ.ਜੀ.ਪੀ., ਡੀ.ਆਈ.ਜੀ. ਅਤੇ ਹੋਰ ਕਈ ਉੱਚ ਅਧਿਕਾਰੀ ਹਾਜ਼ਰ ਸਨ।
Read More : CM ਨਾਇਬ ਸੈਣੀ ਦਾ ਵੱਡਾ ਫੈਸਲਾ: ਹੁਣ ਘਰਾਂ ਤੇ ਦੁਕਾਨਾਂ ਦੇ ਨਕਸ਼ੇ ਮਿਲਣਗੇ Online
