ਪਰਿਵਾਰ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈ
ਮੋਹਾਲੀ, 23 ਅਗਸਤ : ਅੱਜ ਮੋਹਾਲੀ ਦੇ ਬਲੌਗੀ ’ਚ ਪੰਜਾਬੀ ਕਾਮੇਡੀ ਦੇ ਬਾਦਸ਼ਾਹ ਜਸਵਿੰਦਰ ਭੱਲਾ ਦਾ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੀ ਦੇਹ ਨੂੰ ਉਨ੍ਹਾਂ ਦੇ ਘਰ ਤੋਂ ਫੁੱਲਾਂ ਨਾਲ ਸਜਾਈ ਬੱਸ ਰਾਹੀਂ ਸ਼ਮਸ਼ਾਨਘਾਟ ਲਿਆਂਦਾ ਗਿਆ, ਜਿੱਥੇ ਵੱਡੀ ਗਿੱਪੀ ਗਰੇਵਾਲ, ਨੀਰੂ ਬਾਜਵਾ ਅਤੇ ਕਾਮੇਡੀਅਨ ਬੀ. ਐੱਨ. ਸ਼ਰਮਾ ਸਮੇਤ ਫ਼ਿਲਮ ਇੰਡਸਟਰੀ ਦੀਆਂ ਕਈ ਮਸ਼ਹੂਰ ਹਸਤੀਆਂ ਮੌਜੂਦ ਸਨ। ਰਾਜਨੀਤਿਕ ਪਾਰਟੀਆਂ ਦੇ ਆਗੂ ਵੀ ਭੱਲਾ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ
ਅੰਤਿਮ ਸੰਸਕਾਰ ਦੌਰਾਨ ਮਾਹੌਲ ਉਦੋਂ ਜ਼ਿਆਦਾ ਭਾਵੁਕ ਹੋ ਗਿਆ, ਜਦੋਂ ਪੁੱਤਰ ਨੇ ਆਪਣੇ ਪਿਤਾ ਦੀ ਚਿਖਾ ਨੂੰ ਅੱਗ ਲਗਾ ਕੇ ਅਲਵਿਦਾ ਕਿਹਾ।
ਇਸ ਦੌਰਾਨ ਪਰਿਵਾਰ ਅਤੇ ਅਜ਼ੀਜ਼ਾਂ ਦੀਆਂ ਅੱਖਾਂ ਨਮ ਹੋ ਗਈਆਂ। ਭੀੜ ਨੂੰ ਕਾਬੂ ਕਰਨ ਲਈ ਸ਼ਮਸ਼ਾਨਘਾਟ ’ਤੇ ਸਖ਼ਤ ਪੁਲਿਸ ਪ੍ਰਬੰਧ ਕੀਤੇ ਗਏ ਸਨ। ਬੀਤੇ ਦਿਨ ਜਸਵਿੰਦਰ ਭੱਲਾ ਦਾ 65 ਸਾਲ ਦੀ ਉਮਰ ’ਚ ਦਿਮਾਗੀ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ।
ਜਸਵਿੰਦਰ ਭੱਲਾ ਦਾ ਜਨਮ 4 ਮਈ 1960 ਨੂੰ ਲੁਧਿਆਣਾ ਦੇ ਦੋਰਾਹਾ ਵਿੱਚ ਹੋਇਆ ਸੀ ਪਰ ਉਨ੍ਹਾਂ ਦਾ ਪਿਛੋਕੜ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਕੱਦੋਂ ਦਾ ਸੀ। ਉਨ੍ਹਾਂ ਦੇ ਪਿਤਾ ਬਹਾਦਰ ਸਿੰਘ ਭੱਲਾ ਪੇਸ਼ੇ ਵਜੋਂ ਅਧਿਆਪਕ ਸਨ। ਅਧਿਆਪਕ ਵੱਜੋਂ ਨੌਕਰੀ ਲੱਗਣ ਮਗਰੋਂ ਉਨ੍ਹਾਂ ਦੇ ਪਿਤਾ ਦੋਰਾਹਾ ਵੱਸ ਗਏ ਸਨ। ਦੋਰਾਹੇ ਤੋਂ ਹੀ ਭੱਲਾ ਨੇ ਸੀਨੀਅਰ ਸੈਕੰਡਰੀ ਸਕੂਲ ਤੋਂ ਆਪਣੀ ਮੁੱਢਲੀ ਸਿੱਖਿਆ ਪ੍ਰਾਪਤ ਕੀਤੀ। ਜਸਵਿੰਦਰ ਭੱਲਾ ਦਾ ਜਨਮ ਚਾਹੇ ਦੋਰਾਹਾ ਵਿੱਚ ਹੋਇਆ ਸੀ ਪਰ ਉਨ੍ਹਾਂ ਨੇ ਆਪਣੇ ਪਿੰਡ ਆਉਣਾ ਜਾਣਾ ਸਾਰੀ ਉਮਰ ਜਾਰੀ ਰੱਖਿਆ ਸੀ।
Read More : ਏਸ਼ੀਆ ਕੱਪ 2025 ਲਈ ਹਾਂਗਕਾਂਗ ਦੀ ਟੀਮ ਦਾ ਐਲਾਨ