ਅਜਨਾਲਾ ਦੇ ਪਿੰਡ ਕਮੀਰਪੁਰਾ ”ਚ ਪਿਛਲੇ ਦਿਨੀਂ ਵਾਪਰਿਆ ਸੀ ਹਾਦਸਾ
ਅੰਮ੍ਰਿਤਸਰ, 7 ਅਕਤੂਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਮ੍ਰਿਤਸਰ ਜ਼ਿਲੇ ਦੇ ਅਜਨਾਲਾ ਬਾਰਡਰ ਖੇਤਰ ਦੇ ਪਿੰਡ ਕਮੀਰਪੁਰਾ ਵਿਖੇ ਬੀਤੇ ਦਿਨੀਂ ਹੜ੍ਹ ਕਾਰਨ ਨੁਕਸਾਨੀ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਨਵੀਂ ਉਸਾਰੀ ਲਈ ਸੇਵਾ ਦੀ ਅਰੰਭਤਾ ਖੁਦ ਅਰਦਾਸ ਕਰ ਕੇ ਕੀਤੀ।
ਇਹ ਸੇਵਾ ਦੇਸ਼ ਵਿਦੇਸ਼ ਵਿਚ ਵੱਸਦੀ ਦੋਆਬਾ ਦੇ ਨਵਾਂਸ਼ਹਿਰ ਜ਼ਿਲੇ ਦੀ ਸਿੱਖ ਸੰਗਤ ਵੱਲੋਂ ਲਈ ਗਈ ਹੈ, ਜਿਨ੍ਹਾਂ ਦੇ ਸੱਦੇ ’ਤੇ ਜਥੇਦਾਰ ਗੜਗੱਜ ਨੇ ਕਮੀਰਪੁਰਾ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇਸ ਪਿੰਡ ਵਿਚ 40 ਦੇ ਕਰੀਬ ਸਿੱਖ ਪਰਿਵਾਰ ਹਨ, ਜਿਨ੍ਹਾਂ ਦੀ ਸ਼ਰਧਾ ਗੁਰੂ ਘਰ ਨਾਲ ਹੈ ਪਰ ਹੜ੍ਹ ਕਾਰਨ ਇਮਾਰਤ ਨੁਕਸਾਨੀ ਗਈ ਸੀ, ਜਿਸ ਕਾਰਨ ਸੰਗਤ ਨੂੰ ਪ੍ਰੇਸ਼ਾਨੀ ਆ ਰਹੀ ਸੀ।
ਇਸ ਮੌਕੇ ਦੋਆਬਾ ਸਥਿਤ ਗੁਰਦੁਆਰਾ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਨਾਲ ਜੁੜੀ ਸਿੱਖ ਸੰਗਤ, ਸੁਰਜੀਤ ਸਿੰਘ ਪ੍ਰਧਾਨ ਬੱਲੋਵਾਲ, ਬਾਬਾ ਬਲਵੰਤ ਸਿੰਘ ਭਰੋਮਜਾਰਾ, ਰਘਵੀਰ ਸਿੰਘ ਮੰਨਣਹਾਨਾ, ਸੁਰਜੀਤ ਸਿੰਘ ਚੀਮਾ, ਅਮਰੀਕ ਸਿੰਘ ਬੱਲੋਵਾਲ, ਨਿੱਜੀ ਸਹਾਇਕ ਬਲਦੇਵ ਸਿੰਘ, ਜਸਕਰਨ ਸਿੰਘ ਮੀਡੀਆ ਸਲਾਹਕਾਰ ਆਦਿ ਹਾਜ਼ਰ ਸਨ।
Read More : ਤਰਨ ਤਾਰਨ ਜ਼ਿਮਨੀ ਚੋਣ ਲਈ 11 ਨਵੰਬਰ ਨੂੰ ਪੈਣਗੀਆਂ ਵੋਟਾਂ