Pankaj Garg

ਹੁਸ਼ਿਆਰਪੁਰ ’ਚ ਤਾਇਨਾਤ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਹਾਰਟ ਅਟੈਕ ਨਾਲ ਮੌਤ

ਮਹਿਜ਼ 28 ਸਾਲ ਦੀ ਉਮਰ ’ਚ ਤਿਆਗਿਆ ਸੰਸਾਰ; ਅਦਾਲਤੀ ਕੰਮਕਾਜ ਰਿਹਾ ਬੰਦ

ਹੁਸ਼ਿਆਰਪੁਰ, 12 ਮਾਰਚ : ਹੁਸ਼ਿਆਰਪੁਰ ’ਚ ਤਾਇਨਾਤ ਜੁਡੀਸ਼ੀਅਲ ਮੈਜਿਸਟ੍ਰੇਟ ਪੰਕਜ ਗਰਗ ਦੀ ਹਾਰਟ ਅਟੈਕ ਕਾਰਨ ਅਚਾਨਕ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਉਹ ਮਹਿਜ਼ 28 ਸਾਲ ਦੇ ਸਨ।

ਜਾਣਕਾਰੀ ਅਨੁਸਾਰ ਨਿਊ ਜੁਡੀਸ਼ੀਅਲ ਕੰਪਲੈਕਸ ਸਥਿਤ ਕਾਲੋਨੀ ’ਚ ਉਹ ਆਪਣੀ ਸਰਕਾਰੀ ਰਿਹਾਇਸ਼ ’ਚ ਸੋ ਰਹੇ ਸਨ। ਸਵੇਰੇ 6 ਵਜੇ ਦੇ ਕਰੀਬ ਜਦੋਂ ਸੇਵਾਦਾਰ ਨੇ ਦਸਤਕ ਦਿੱਤੀ ਤਾਂ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ। ਇਸ ਤੋਂ ਬਾਅਦ ਹੋਰ ਜੁਡੀਸ਼ੀਅਲ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਤੁਰੰਤ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਉਨ੍ਹਾਂ ਦੀ ਅਚਾਨਕ ਮੌਤ ਦੀ ਖ਼ਬਰ ਫੈਲਦਿਆਂ ਹੀ ਕੋਰਟ ਕੰਪਲੈਕਸ ’ਚ ਸੋਗ ਦੀ ਲਹਿਰ ਦੌੜ ਗਈ। ਪੰਕਜ ਗਰਗ ਅਜੇ ਕੁਆਰੇ ਸਨ ਅਤੇ ਹਰਿਆਣਾ ਦੇ ਜ਼ਿਲਾ ਸਿਰਸਾ ਨਾਲ ਸਬੰਧਤ ਸਨ। ਅੱਜ ਦੁਪਹਿਰ ਉਨ੍ਹਾਂ ਦੇ ਪਰਿਵਾਰਕ ਮੈਂਬਰ ਮ੍ਰਿਤਕ ਦੇਹ ਲੈ ਕੇ ਸਿਰਸਾ ਲਈ ਰਵਾਨਾ ਹੋ ਗਏ। ਸ਼ੋਕ ਵਜੋਂ ਅੱਜ ਅਦਾਲਤਾਂ ’ਚ ਕੰਮਕਾਜ ਬੰਦ ਰਿਹਾ। ਜ਼ਿਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਪੀ.ਐੱਸ. ਘੁੰਮਣ ਨੇ ਸਮੂਹ ਬਾਰ ਵੱਲੋਂ ਉਨ੍ਹਾਂ ਦੇ ਦਿਹਾਂਤ ’ਤੇ ਡੂੰਘੇ ਸ਼ੋਕ ਦਾ ਪ੍ਰਗਟਾਵਾ ਕੀਤਾ ਹੈ।

Read More : ਪੰਜਾਬ ’ਚ ਗੈਸ ਸਿਲੰਡਰਾਂ ਦੀ ਜਮ੍ਹਾਖੋਰੀ ਜਾਂ ਬਲੈਕ ਕਰਨ ’ਤੇ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ

Leave a Reply

Your email address will not be published. Required fields are marked *