ਜਵਾਬੀ ਫਾਇਰ ’ਚ 1 ਜ਼ਖਮੀ, ਹੈਰੋਇਨ ਅਤੇ ਪਿਸਤੌਲ ਬਰਾਮਦ
ਅੰਮ੍ਰਿਤਸਰ, 3 ਜੂਨ :– ਦੋ ਨਾਬਾਲਿਗ ਸਮੱਗਲਰਾਂ ਨੇ ਪੁਲਸ ਟੀਮ ’ਤੇ ਫਾਇਰਿੰਗ ਕਰ ਦਿੱਤੀ, ਜਿਸ ਦੌਰਾਨ ਆਪਣੇ ਬਚਾਅ ਲਈ ਪੁਲਸ ਵਲੋਂ ਕੀਤੀ ਜਵਾਬੀ ਫਾਇਰਿੰਗ ਵਿਚ ਇਕ ਮੁਲਜ਼ਮ ਜ਼ਖਮੀ ਹੋ ਗਿਆ। ਪੁਲਸ ਨੇ ਹੈਰੋਇਨ ਅਤੇ ਪਿਸਤੌਲ ਸਮੇਤ ਦੋਵਾਂ ਨੂੰ ਗ੍ਰਿਫਤਾਰ ਕਰ ਿਲਆ। ਸਪੈਸ਼ਲ ਟਾਸਕ ਫੋਰਸ ਦੇ ਅਮਨਦੀਪ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਟਰੈਪ ਲਗਾਇਆ ਗਿਆ ਸੀ।
ਸੂਚਨਾ ਮਿਲੀ ਸੀ ਕਿ ਪੁਲ ਤਾਰਾਂ ਵਾਲਾ ਨੇੜੇ 2 ਨੌਜਵਾਨ ਹਥਿਆਰ ਅਤੇ ਹੈਰੋਇਨ ਸਪਲਾਈ ਕਰਨ ਲਈ ਮੌਜੂਦ ਸਨ, ਜਿਵੇਂ ਹੀ ਪੁਲਸ ਟੀਮ ਮੌਕੇ ’ਤੇ ਪਹੁੰਚੀ, ਨੌਜਵਾਨਾਂ ਨੇ ਉਨ੍ਹਾਂ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਦੋਵੇਂ ਫੜ ਲਏ ਗਏ। ਇਸ ਦੌਰਾਨ ਉਨ੍ਹਾਂ ਵਿੱਚੋਂ ਇਕ ਨੇ ਪੁਲਸ ’ਤੇ ਫਾਇਰਿੰਗ ਕਰ ਦਿੱਤੀ।
ਜਵਾਬੀ ਫਾਇਰ ਵਿਚ ਇਕ ਨੌਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਦੋਵੇਂ ਨਾਬਾਲਿਗ ਹਨ ਅਤੇ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 500 ਗ੍ਰਾਮ ਹੈਰੋਇਨ ਅਤੇ ਇਕ ਪਿਸਤੌਲ ਦੇ ਨਾਲ-ਨਾਲ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Read More : ਅਣਖ ਖਾਤਰ ਧੀ ਦਾ ਪ੍ਰੇਮੀ ਸਣੇ ਕੀਤਾ ਕਤਲ