Kabaddi player shot dead

ਕਬੱਡੀ ਖਿਡਾਰੀ ਦੀ ਗੋਲੀਆਂ ਮਾਰ ਕੇ ਹੱਤਿਆ

ਪਿੰਡ ਗਿੱਦੜਵਿੰਡੀ ਦੇ ਤੇਜਪਾਲ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਛਾਣ

ਜਗਰਾਉਂ , 31 ਅਕਤੂਬਰ : ਜ਼ਿਲਾ ਲੁਧਿਆਣਾ ਦੇ ਕਸਬਾ ਜਗਰਾਉਂ ਵਿੱਚ ਕਬੱਡੀ ਖਿਡਾਰੀ ਦੀ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਜਗਰਾਉਂ ਐੱਸ. ਐੱਸ. ਪੀ. ਦਫ਼ਤਰ ਤੋਂ ਕੁਝ ਦੂਰੀ ਉਤੇ ਹੀ ਇਹ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ।

ਜਾਣਕਾਰੀ ਮਿਲੀ ਹੈ ਕਿ 26 ਸਾਲਾ ਤੇਜਪਾਲ ਸਿੰਘ, ਪੁੱਤਰ ਰਣਧੀਰ ਸਿੰਘ ਵਾਸੀ ਪਿੰਡ ਗਿੱਦੜਵਿੰਡੀ ਨੂੰ ਜਗਰਾਉਂ ਦੇ ਹਰੀ ਸਿੰਘ ਹਸਪਤਾਲ ਰੋਡ ਦੇ ਲਾਗੇ 6 -7 ਨੌਜਵਾਨਾਂ ਵੱਲੋਂ ਕੁੱਟਮਾਰ ਕਰਨ ਤੋਂ ਬਾਅਦ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੇ ਨਾਲ ਉਸ ਸਮੇਂ ਉਸ ਦੇ ਦੋ ਸਾਥੀ ਵੀ ਸਨ, ਉਨ੍ਹਾਂ ਦੀ ਵੀ ਕੁੱਟਮਾਰ ਕੀਤੀ ਗਈ।

ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Read More : ‘ਆਪ’ ਆਗੂ ਨੂੰ ਗੋਲੀਆਂ ਮਾਰਨ ਵਾਲਾ ਸਾਬਕਾ ਡੀ.ਐੱਸ.ਪੀ. ਗ੍ਰਿਫਤਾਰ

—-

Leave a Reply

Your email address will not be published. Required fields are marked *