ਮੋਹਾਲੀ, 15 ਦਸੰਬਰ : ਜ਼ਿਲਾ ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਟੂਰਨਾਮੈਂਟ ਵਿੱਚ ਤਿੰਨ ਨੌਜਵਾਨਾਂ ਨੇ ਸੋਹਾਣਾ ਕਬੱਡੀ ਟੂਰਨਾਮੈਂਟ ਵਿੱਚ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਨੂੰ ਗੋਲੀਆਂ ਮਾਰ ਦਿੱਤੀਆਂ, ਜਿਸਦੀ ਫੋਰਟਿਸ ਮੋਹਾਲੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।
ਇਸ ਦੌਰਾਨ ਲੋਕਾਂ ਨੇ ਕਿਹਾ ਕਿ ਫਾਇਰਿੰਗ ਕਰਨ ਤੋਂ ਬਾਅਦ 3 ਹਮਲਾਵਰ ਮੋਟਰਸਾਈਕਲ ‘ਤੇ ਫਰਾਰ ਹੋ ਗਏ ।ਉਨ੍ਹਾਂ ਵੱਲੋਂ 6 ਤੋਂ 8 ਫਾਇਰ ਕੀਤੇ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਗਾਇਕ ਮਨਕੀਰਤ ਔਲਖ ਨੇ ਵੀ ਇਸ ਮੈਚ ‘ਚ ਸ਼ਾਮਲ ਹੋਣਾ ਸੀ। ਪੁਲਿਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ‘ਚ ਲੱਗੇ ਕੈਮਰਿਆਂ ਤੋਂ ਰਿਕਾਰਡਿੰਗਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ।
ਵਾਰਦਾਤ ਸਬੰਧੀ ਜਦੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਪਿੰਡ ਚਣਕੋਆ ਵਿਖੇ ਗੱਲਬਾਤ ਕੀਤੀ ਤਾਂ ਸਾਬਕਾ ਸਰਪੰਚ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਦਿਨੋਂ-ਦਿਨ ਮਾੜੇ ਹੁੰਦੇ ਨਜ਼ਰ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਰਾਣਾ ਦਾ ਵਿਆਹ ਕੁੱਝ ਦਿਨ ਪਹਿਲਾਂ ਹੀ ਹੋਇਆ ਸੀ ਅਤੇ ਕਾਫੀ ਹੋਣਹਾਰ ਨੌਜਵਾਨ ਸੀ ਤੇ ਸਮੇਂ-ਸਮੇਂ ’ਤੇ ਖੇਡਾਂ ਵੱਲ ਨੌਜਵਾਨਾਂ ਨੂੰ ਉਤਸ਼ਾਹਿਤ ਵੀ ਕਰਦਾ ਰਹਿੰਦਾ ਸੀ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਰਾਣਾ ਬਲਾਚੋਰੀਆ ਦਾ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।
ਇਸ ਮੌਕੇ ਰੋਂਦੀ ਕੁਰਲਾਉਂਦੀ ਹੋਈ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਮਾਤਾ ਨੇ ਕਿਹਾ ਕਿ ਉਨ੍ਹਾਂ ਨੂੰ ਇਨਸਾਫ ਚਾਹੀਦਾ ਹੈ ਅਤੇ ਕਾਤਲਾਂ ਨੂੰ ਜਲਦ ਕਾਬੂ ਕੀਤਾ ਜਾਵੇ।
Read More : ਇਨਕਮ ਟੈਕਸ ਦੀ ਟੀਮ ਨੇ ਸਾਬਕਾ ਕਾਂਗਰਸੀ ਵਿਧਾਇਕ ਦੇ ਘਰ ਕੀਤੀ ਰੇਡ
