ਬਠਿੰਡਾ,16 ਸਤੰਬਰ : ਮਸ਼ਹੂਰ ਇੰਟਰਨੈੱਟ ਇਨਫੂਲੈਂਸਰ ਕੰਚਨ ਕੁਮਾਰੀ ਉਰਫ ਭਾਬੀ ਕਮਲ ਕੌਰ ਕਤਲ ਕੇਸ ’ਚ ਪੁਲਸ ਨੇ ਮੁਲਜ਼ਮ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਵਿਰੁੱਧ ਅਦਾਲਤ ’ਚ ਚਲਾਨ ਪੇਸ਼ ਕੀਤਾ ਹੈ।
ਪੁਲਸ ਜਾਂਚ ’ਚ ਖੁਲਾਸਾ ਹੋਇਆ ਹੈ ਕਿ ਕਤਲ ਦੀ ਸਾਜ਼ਿਸ਼ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਰਚੀ ਸੀ, ਜੋ ਘਟਨਾ ਤੋਂ ਬਾਅਦ ਅੰਮ੍ਰਿਤਸਰ ਤੋਂ ਦੁਬਈ ਭੱਜ ਗਿਆ ਸੀ। ਉਸ ਵਿਰੁੱਧ ਰੈੱਡ ਕਾਰਨਰ ਨੋਟਿਸ ਤਹਿਤ ਕਾਰਵਾਈ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਤੋਂ ਇਲਾਵਾ ਰਣਜੀਤ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਨੂੰ ਵੀ ਮਾਮਲੇ ’ਚ ਨਾਮਜ਼ਦ ਕੀਤਾ ਗਿਆ ਹੈ। ਧਿਆਨਦੇਣ ਯੋਗ ਹੈ ਕਿ 10 ਜੂਨ ਨੂੰ ਆਦੇਸ਼ ਹਸਪਤਾਲ ਦੀ ਪਾਰਕਿੰਗ ’ਚ ਖੜ੍ਹੀ ਇਕ ਕਾਰ ’ਚੋਂ ਕੰਚਨ ਕੁਮਾਰੀ ਦੀ ਲਾਸ਼ ਬਰਾਮਦ ਹੋਈ ਸੀ।
ਜਾਂਚ ’ਚ ਸਾਹਮਣੇ ਆਇਆ ਕਿ ਜਸਪ੍ਰੀਤ ਅਤੇ ਨਿਮਰਤਜੀਤ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਯੋਜਨਾ ਅਨੁਸਾਰ ਕਮਲ ਕੌਰ ਦਾ ਕਤਲ ਕੀਤਾ ਸੀ ਅਤੇ ਲਾਸ਼ ਨੂੰ ਕਾਰ ’ਚ ਰੱਖ ਕੇ ਹਸਪਤਾਲ ਦੀ ਪਾਰਕਿੰਗ ’ਚ ਛੱਡ ਕੇ ਭੱਜ ਗਏ ਸਨ। ਫਿਲਹਾਲ ਅੰਮ੍ਰਿਤਪਾਲ ਸਿੰਘ ਮਹਿਰੋਂ ਅਤੇ ਰਣਜੀਤ ਸਿੰਘ ਦੀ ਗ੍ਰਿਫਤਾਰੀ ਬਾਕੀ ਹੈ, ਜਦਕਿ ਜਸਪ੍ਰੀਤ ਅਤੇ ਨਿਮਰਤਜੀਤ ਜੇਲ ’ਚ ਬੰਦ ਹਨ।
Read More : ਜ਼ਿੰਮੇਵਾਰੀ ਪ੍ਰਤੀ ਲਾਪ੍ਰਵਾਹੀ ਦੇ ਦੋਸ਼ ਹੇਠਾਂ ਸਰਪੰਚ ਮੁਅੱਤਲ