ਬਠਿੰਡਾ, 15 ਦਸੰਬਰ : ਸੋਮਵਾਰ ਨੂੰ ਸੰਸਦ ਮੈਂਬਰ ਕੰਗਨਾ ਰਣੌਤ ਬਨਾਮ ਮਾਤਾ ਮਹਿੰਦਰ ਕੌਰ ਦੇ ਚੱਲ ਰਹੇ ਮਾਮਲੇ ਦੀ ਇਕ ਵਾਰ ਫਿਰ ਸੁਣਵਾਈ ਹੋਈ। ਕੰਗਨਾ ਰਣੌਤ ਦੇ ਵਕੀਲ ਨੇ ਪੇਸ਼ ਹੋ ਕੇ ਸੰਸਦ ਮੈਂਬਰ ਨੂੰ ਅਦਾਲਤ ਵਿਚ ਨਿੱਜੀ ਪੇਸ਼ੀ ਤੋਂ ਛੋਟ ਦੀ ਮੰਗ ਕਰਦੇ ਅਰਜ਼ੀ ਦਾਇਰ ਕੀਤੀ।
ਅਗਲੀ ਸੁਣਵਾਈ 5 ਜਨਵਰੀ 2026 ਨੂੰ ਹੋਣੀ ਹੈ, ਜਦੋਂ ਅਦਾਲਤ ਅਰਜ਼ੀ ’ਤੇ ਆਪਣਾ ਫੈਸਲਾ ਸੁਣਾਏਗੀ। ਹਾਲਾਂਕਿ ਮਾਤਾ ਮਹਿੰਦਰ ਕੌਰ ਦੇ ਵਕੀਲ ਨੇ ਅਰਜ਼ੀ ਦਾ ਵਿਰੋਧ ਕੀਤਾ ਤੇ ਬੇਨਤੀ ਕੀਤੀ ਕਿ ਕੰਗਨਾ ਰਣੌਤ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਹੁਕਮ ਦਿੱਤਾ ਜਾਵੇ ਪਰ ਅਦਾਲਤ ਨੇ ਅਗਲੀ ਸੁਣਵਾਈ ਲਈ ਆਪਣਾ ਫੈਸਲਾ ਰਾਖਵਾਂ ਰੱਖ ਲਿਆ।
ਮਾਤਾ ਮਹਿੰਦਰ ਕੌਰ ਦੇ ਵਕੀਲ ਨੇ ਦੱਸਿਆ ਕਿ ਪਿਛਲੀ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ ਵਾਧੂ ਗਵਾਹ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਨੇ ਪਿਛਲੀ ਸੁਣਵਾਈ ਦੌਰਾਨ ਮਾਤਾ ਮਹਿੰਦਰ ਕੌਰ ਅਤੇ ਗਵਾਹ ਗੁਰਪ੍ਰੀਤ ਸਿੰਘ ਨੂੰ ਪਹਿਲਾਂ ਹੀ ਪੇਸ਼ ਕੀਤਾ ਸੀ ਅਤੇ ਮਾਤਾ ਮਹਿੰਦਰ ਕੌਰ ਅਤੇ ਗੁਰਪ੍ਰੀਤ ਸਿੰਘ ਤੋਂ ਇਲਾਵਾ ਦੋ ਹੋਰ ਗਵਾਹਾਂ ਨੂੰ ਅਗਲੀ ਸੁਣਵਾਈ ਤੋਂ ਪਹਿਲਾਂ ਪੇਸ਼ ਕੀਤਾ ਜਾਵੇਗਾ। ਅਦਾਲਤ ਅਤੇ ਵਿਰੋਧੀ ਧਿਰ ਦੇ ਵਕੀਲਾਂ ਨੂੰ ਇਨ੍ਹਾਂ ਗਵਾਹਾਂ ਬਾਰੇ ਪਹਿਲਾਂ ਹੀ ਸੂਚਿਤ ਕੀਤਾ ਜਾਵੇਗਾ।
Read More : ਪੁਲਸ ਮੁਕਾਬਲੇ ’ਚ 2 ਬਦਮਾਸ਼ ਜ਼ਖਮੀ
