Jathedar of Sri Akal Takht Sahib

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅੱਗੇ ਕਰਮਜੀਤ ਸਿੰਘ ਨੇ ਰੱਖਿਆ ਆਪਣਾ ਪੱਖ

ਪੰਜ ਸਿੰਘ ਸਾਹਿਬ ਦੀ ਆਉਣ ਵਾਲੀ ਬੈਠਕ ’ਚ ਹੋਵੇਗਾ ਫੈਸਲਾ : ਜਥੇਦਾਰ ਗੜਗੱਜ

ਅੰਮ੍ਰਿਤਸਰ, 25 ਅਗਸਤ : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਵਿਰੁੱਧ ਪਿਛਲੇ ਦਿਨੀ ਦੱਖਣ ਭਾਰਤ ਵਿਚ ਇਕ ਸਮਾਗਮ ਦੌਰਾਨ ਗੁਰਮਤਿ ਫ਼ਲਸਫ਼ੇ ਵਿਰੁੱਧ ਪ੍ਰਗਟਾਵਾ ਕਰਨ ਕਰ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤਾਂ ਪੁੱਜੀਆਂ ਸਨ। ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪਹੁੰਚ ਕੇ ਆਪਣਾ ਪੱਖ ਰੱਖਣ ਲਈ ਸੱਦਿਆ ਸੀ।

ਡਾ. ਕਰਮਜੀਤ ਸਿੰਘ ਨੇ ਜਥੇਦਾਰ ਗੜਗੱਜ ਨਾਲ ਮੁਲਾਕਾਤ ਕਰ ਕੇ ਆਪਣਾ ਪੱਖ ਲਿਖਤੀ ਰੂਪ ਵਿਚ ਰੱਖਿਆ। ਜਥੇਦਾਰ ਗੜਗੱਜ ਦੀ ਲੰਬਾ ਸਮਾਂ ਚੱਲੀ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਇਹ ਮਾਮਲਾ ਆਉਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਵਿਚਾਰਨ ਉਪਰੰਤ ਹੀ ਕੋਈ ਫੈਸਲਾ ਕੀਤਾ ਜਾਵੇਗਾ।

ਜਥੇਦਾਰ ਗੜਗੱਜ ਨੇ ਚੀਫ ਖਾਲਸਾ ਦੀਵਾਨ ਦੇ ਮਾਮਲੇ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਤਖਤ ਦੇ ਆਦੇਸ਼ ਅਨੁਸਾਰ ਦੀਵਾਨ ਦੇ ਮੈਂਬਰਾਂ ਨੇ ਸਾਬਤ ਸੂਰਤ ਹੁੰਦੇ ਹੋਏ ਅੰਮ੍ਰਿਤ ਨਾ ਛਕਿਆ ਤਾਂ ਉਨ੍ਹਾਂ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ।

Read More : ਰਾਜਸਥਾਨ ਕੋਰਟ ਨੇ ਬਜਿੰਦਰ ਸਿੰਘ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ

Leave a Reply

Your email address will not be published. Required fields are marked *