ਕੈਲੀਫੋਰਨੀਆ ਦੀ ਬੇਰੀਸ ਝੀਲ ’ਚੋਂ ਬਰਾਮਦ ਹੋਈ ਸੇਵਾਦਾਰ ਅਵਤਾਰ ਸਿੰਘ ਦੀ ਲਾਸ਼
ਕਲਾਨੌਰ, 23 ਫਰਵਰੀ : ਅਮਰੀਕਾ ਦੇ ਕੈਲੀਫੋਰਨੀਆ ’ਚ ਸਥਿਤ ਦਮਦਮੀ ਟਕਸਾਲ ਦੇ ਗੁਰਦੁਆਰਾ ਨਾਨਕ ਪ੍ਰਕਾਸ਼ ਟਰੇਸੀ ’ਚ ਸੇਵਾਦਾਰ ਵਜੋਂ ਸੇਵਾਵਾਂ ਨਿਭਾ ਰਹੇ ਕਲਾਨੌਰ ਦੇ ਇਕ ਵਿਅਕਤੀ ਨੂੰ ਕੁਝ ਨੌਜਵਾਨਾਂ ਵੱਲੋਂ ਅਗਵਾ ਕਰਨ ਤੋਂ ਬਾਅਦ ਉਸ ਦਾ ਕਤਲ ਕਰਨ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਅਵਤਾਰ ਸਿੰਘ (55) ਪੁੱਤਰ ਗੁਰਦਿਆਲ ਸਿੰਘ ਦੇ ਭਰਾ ਬਲਕਾਰ ਸਿੰਘ ਵਾਸੀ ਕਲਾਨੌਰ ਜ਼ਿਲਾ ਗੁਰਦਾਸਪੁਰ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਅਵਤਾਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਗੁਰਦੁਆਰਾ ਨਾਨਕ ਪ੍ਰਕਾਸ਼ ਟਰੇਸੀ ’ਚ ਸੇਵਾ ਨਿਭਾ ਰਹੇ ਸਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਕੁਝ ਅਣਪਛਾਤੇ ਨੌਜਵਾਨ ਅਵਤਾਰ ਸਿੰਘ ਨੂੰ ਗੁਰਦੁਆਰਾ ਸਾਹਿਬ ਤੋਂ ਅਗਵਾ ਕਰਕੇ ਆਪਣੇ ਨਾਲ ਲੈ ਗਏ ਸਨ।
ਕਾਫ਼ੀ ਭਾਲ ਤੋਂ ਬਾਅਦ ਕੈਲੀਫੋਰਨੀਆ ਦੀ ਪੁਲਸ ਨੂੰ ਉਨ੍ਹਾਂ ਦੀ ਲਾਸ਼ ਉੱਥੋਂ ਦੀ ਬੇਰੀਸ ਝੀਲ ’ਚੋਂ ਬਰਾਮਦ ਹੋਈ ਹੈ। ਇਸ ਖ਼ਬਰ ਤੋਂ ਬਾਅਦ ਕਲਾਨੌਰ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ ਹੈ।
Read More : ‘ਮੇਰੀ ਰਸੋਈ’ ਯੋਜਨਾ ਤਹਿਤ ਪੰਜਾਬ ਦੇ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ
