Kotakpura shooting incident

ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ 19 ਤੱਕ ਮੁਲਤਵੀ

ਸੁਖਬੀਰ ਬਾਦਲ ਤੇ ਸੁਮੇਧ ਸੈਣੀ ਵੀਡੀਓ ਕਾਨਫਰੰਸ ਰਾਹੀਂ ਹੋਏ ਪੇਸ਼

ਫਰੀਦਕੋਟ, 1 ਅਗਸਤ : ਸਾਲ 2015 ਵਿਚ ਵਾਪਰੇ ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਵਧੀਕ ਜ਼ਿਲਾ ਅਤੇ ਸੈਸ਼ਨ ਜੱਜ ਦਿਨੇਸ਼ ਕੁਮਾਰ ਵਧਵਾ ਦੀ ਅਦਾਲਤ ਵਿਚ ਹੋਈ । ਇਸ ਦੌਰਾਨ ਅਦਾਲਤ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ, ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ, ਡੀ. ਆਈ. ਜੀ. ਫਿਰੋਜਪੁਰ ਅਮਰ ਸਿੰਘ ਚਾਹਿਲ, ਸਾਬਕਾ ਐੱਸ. ਐੱਸ. ਪੀ. ਸੁਖਮੰਦਰ ਸਿੰਘ ਮਾਨ ਅਦਾਲਤ ਵਿਚ ਵੀਡੀਓ ਕਾਨਫਰੰਸ ਰਾਹੀ ਪੇਸ਼ ਹੋਏ ਅਤੇ ਅਗਲੀ ਸੁਣਵਾਈ 19 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ।

ਜਾਣਕਾਰੀ ਅਨੁਸਾਰ ਬਚਾਅ ਪੱਖ ਦੇ ਵਕੀਲ ਨੇ ਮਾਨਯੋਗ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ ਸਾਬਕਾ ਪੁਲਿਸ ਅਧਿਕਾਰੀਆਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਸ ਚਲਾਨ ਨੂੰ ਫਰੀਦਕੋਟ ਤੋ ਬਾਹਰਲੇ ਜਿਲੇ ਵਿਚ ਤਬਦੀਲ ਕਰਨ ਲਈ ਰਿਟ ਪਟੀਸ਼ਨ ਦਾਇਰ ਕੀਤੀ ਹੋਈ ਹੈ, ਜਿਸ ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫਰੀਦਕੋਟ ਵਿਖੇ ਚੱਲ ਰਹੇ ਕੇਸ ‘ਤੇ ਰੋਕ ਲਗਾਈ ਹੈ। ਜਿਸ ‘ਤੇ ਅਦਾਲਤ ਨੇ ਧਿਆਨ ਵਿਚ ਰੱਖਦੇ ਹੋਏ ਅਗਲੇ ਹੁਕਮ ਤੱਕ ਤਰੀਕ ਮੁਲਤਵੀ ਕਰ ਦਿੱਤੀ ਹੈ ।

Read More : ਕੌਮਾਂਤਰੀ ਪੱਧਰ ’ਤੇ ਚਮਕੀ ਪੰਜਾਬੀ ਯੂਨੀਵਰਸਿਟੀ ਦੀ ਖੋਜ

Leave a Reply

Your email address will not be published. Required fields are marked *