tarunpreet_singh_saund

ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਕੀਤੀਆਂ ਆਨਲਾਈਨ : ਤਰੁਣਪ੍ਰੀਤ ਸੌਂਦ

ਚੰਡੀਗੜ੍ਹ, 5 ਅਕਤੂਬਰ : ਕਿਰਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਵੱਖ-ਵੱਖ ਐਕਟਾਂ ਅਤੇ ਉਦਯੋਗਿਕ ਯੋਜਨਾਵਾਂ ਅਧੀਨ ਵਿਭਾਗ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ ਨੂੰ ਪੂਰੀ ਤਰ੍ਹਾਂ ਆਨਲਾਈਨ ਕਰ ਦਿੱਤਾ ਗਿਆ ਹੈ ਤਾਂ ਜੋ ਕਾਮਿਆਂ, ਉਦਯੋਗਾਂ ਅਤੇ ਹੋਰ ਭਾਈਵਾਲਾਂ ਨੂੰ ਪਾਰਦਰਸ਼ੀ, ਸਮੇਂ ਸਿਰ ਅਤੇ ਨਿਰਵਿਘਨ ਸੇਵਾ ਪ੍ਰਦਾਨ ਕੀਤੀ ਜਾ ਸਕੇ।

‘ਕਾਰੋਬਾਰ ਕਰਨ ਵਿੱਚ ਸੌਖ’ ਅਤੇ ‘ਖੁਸ਼ਹਾਲ ਜੀਵਨ’ ਪ੍ਰਤੀ ਸਰਕਾਰ ਦੀ ਵਚਨਬੱਧਤਾ ਬਾਰੇ ਵਿਸਥਾਰ ਵਿੱਚ ਦੱਸਦੇ ਹੋਏ ਕਿਰਤ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਇੱਕ ਸਿੰਗਲ ਡਿਜੀਟਲ ਪਲੇਟਫਾਰਮ ’ਤੇ ਵੱਖ-ਵੱਖ ਪ੍ਰਵਾਨਗੀਆਂ, ਰਜਿਸਟ੍ਰੇਸ਼ਨਾਂ, ਲਾਇਸੈਂਸਿੰਗ ਅਤੇ ਭਲਾਈ ਸੇਵਾਵਾਂ ਉਪਲੱਬਧ ਕਰਵਾਈਆਂ ਹਨ।

ਇਨ੍ਹਾਂ ਸੇਵਾਵਾਂ ਵਿੱਚ ਇਮਾਰਤੀ ਯੋਜਨਾਵਾਂ, ਸਥਿਰਤਾ ਸਰਟੀਫਿਕੇਟ ਦੇਣ, ਫੈਕਟਰੀਆਂ ਦੀ ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ, ਲਾਇਸੈਂਸਾਂ ਦਾ ਨਵੀਨੀਕਰਨ ਅਤੇ ਸੋਧ, ਰਾਤ ਦੀਆਂ ਸ਼ਿਫਟਾਂ ਵਿੱਚ ਔਰਤਾਂ ਨੂੰ ਰੁਜ਼ਗਾਰ ਦੇਣ ਦੀ ਇਜਾਜ਼ਤ, ਵੱਡੇ ਮਾਲਕਾਂ ਅਤੇ ਠੇਕੇਦਾਰਾਂ ਦੀ ਰਜਿਸਟ੍ਰੇਸ਼ਨ, ਭਲਾਈ ਫੰਡਾਂ ਦੀ ਅਦਾਇਗੀ, ਪੰਜਾਬ ਕਿਰਤ ਭਲਾਈ ਬੋਰਡ ਤੋਂ ਲਾਭਾਂ ਲਈ ਦਾਅਵੇ, ਉਸਾਰੀ ਸਥਾਨਾਂ ਅਤੇ ਟਰੇਡ ਯੂਨੀਅਨਾਂ ਦੀ ਰਜਿਸਟ੍ਰੇਸ਼ਨ, ਕਿਰਤ ਕਾਨੂੰਨਾਂ ਅਧੀਨ ਸਾਲਾਨਾ ਰਿਟਰਨ ਦਾਇਰ ਕਰਨਾ, ਪੰਜਾਬ ਇਮਾਰਤ ਅਤੇ ਹੋਰ ਉਸਾਰੀ ਮਜ਼ਦੂਰ ਭਲਾਈ ਬੋਰਡ ਅਧੀਨ ਲਾਭ,ਅਤੇ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੀ ਰਜਿਸਟ੍ਰੇਸ਼ਨ ਸ਼ਾਮਲ ਹਨ।

ਸੌਂਦ ਨੇ ਕਿਹਾ, ‘ਇਨ੍ਹਾਂ ਸੇਵਾਵਾਂ ਨੂੰ ਡਿਜੀਟਾਈਜ਼ ਕਰ ਕੇ ਸਰਕਾਰ ਨੇ ਬੇਲੋੜੀ ਦੇਰੀ ਅਤੇ ਪਰੇਸ਼ਾਨੀਆਂ ਨੂੰ ਖਤਮ ਕੀਤਾ ਹੈ ਅਤੇ ਸੇਵਾ ਪ੍ਰਦਾਨ ਕਰਨ ਵਿੱਚ ਵਧੇਰੇ ਕੁਸ਼ਲਤਾ ਲਿਆਂਦੀ ਹੈ। ਹੁਣ ਕਾਮੇ ਅਤੇ ਮਾਲਕ ਅਧਿਕਾਰਤ ਵੈੱਬਸਾਈਟ ਰਾਹੀਂ ਸਾਰੀਆਂ ਸੇਵਾਵਾਂ ਆਨਲਾਈਨ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਨੇ ਸਾਰੇ ਭਾਈਵਾਲਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਜਾਂ ਕਾਰਜ ਸਥਾਨਾਂ ਤੋਂ ਇਨ੍ਹਾਂ ਸੇਵਾਵਾਂ ਦਾ ਆਸਾਨੀ ਨਾਲ ਲਾਭ ਉਠਾਉਣ ਲਈ ਅਧਿਕਾਰਤ ਪੋਰਟਲ: https://pblabour.gov.in ’ਤੇ ਜਾਣ।’

ਕਿਰਤ ਮੰਤਰੀ ਨੇ ਕਿਹਾ ਕਿ ਸਰਕਾਰ ਉਦਯੋਗਾਂ ਲਈ ਸੁਚਾਰੂ ਅਤੇ ਕਾਰੋਬਾਰ-ਅਨੁਕੂਲ ਪ੍ਰਕਿਰਿਆਵਾਂ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਕਾਮਿਆਂ ਦੇ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ। ਡਿਜੀਟਾਈਜ਼ੇਸ਼ਨ ਇਸ ਦਿਸ਼ਾ ਵਿੱਚ ਵੱਡਾ ਕਦਮ ਹੈ।

Read More : ਬੇਕਾਬੂ ਟਰਾਲੇ ਨੇ ਮੋਟਰਸਾਈਕਲ ਨੂੰ ਲਿਆ ਲਪੇਟ ਵਿਚ, ਤਿੰਨ ਲੋਕਾਂ ਦੀ ਮੌਤ

Leave a Reply

Your email address will not be published. Required fields are marked *