Charan Singh

ਮਜ਼ਦੂਰ ਦੀ ਸੱਪ ਦੇ ਡੰਗਣ ਕਾਰਨ ਮੌਤ

ਪਰਿਵਾਰ ਵੱਲੋਂ ਮਦਦ ਦੀ ਗੁਹਾਰ

ਫ਼ਾਜ਼ਿਲਕਾ, 18 ਅਗਸਤ : ਫਾਜ਼ਿਲਕਾ ਦੇ ਪਿੰਡ ਨਵਾਂ ਸਲੇਮਸ਼ਾਹ ਨਿਵਾਸੀ ਇਕ ਮਜ਼ਦੂਰ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਚਰਨ ਸਿੰਘ (45) ਦੇ ਭਰਾ ਮੇਹਰ ਸਿੰਘ ਅਤੇ ਰਿਸ਼ਤੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਐਤਵਾਰ ਸਵੇਰੇ ਕਰੀਬ 7 ਵਜੇ ਉਹ ਖੇਤ ’ਚ ਪਸ਼ੂਆਂ ਦਾ ਚਾਰਾ ਕੱਟਣ ਲਈ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕਰੀਬ 8 ਵਜੇ ਉਸ ਨਾਲ ਹੋਈ ਇਸ ਘਟਨਾ ਬਾਰੇ ਕਿਸੇ ਵੱਲੋਂ ਸੂਚਨਾ ਮਿਲੀ। ਜਦੋਂ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਉਹ ਉਥੇ ਲੇਟਿਆ ਹੋਇਆ ਸੀ।

ਇਸ ਤੋਂ ਬਾਅਦ ਉਨ੍ਹਾਂ ਉਸ ਨੂੰ ਘਰ ਲਿਆ ਕੇ ਦੇਖਿਆ ਤਾਂ ਉਸ ਦੇ ਪੈਰ ’ਤੇ ਸੱਪ ਦੇ ਡੰਗਣ ਦੇ ਨਿਸ਼ਾਨ ਨਜ਼ਰ ਆ ਰਹੇ ਸਨ। ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਚਿਣਾਈ ਦਾ ਕੰਮ ਕਰਦਾ ਸੀ। ਮ੍ਰਿਤਕ ਦੇ ਪਰਿਵਾਰ ’ਚ ਇਕੋ ਓਹੀ ਕਮਾਉਣ ਵਾਲਾ ਸੀ। ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਸਰਕਾਰ ਤੋਂ ਉਨ੍ਹਾਂ ਦੀ ਆਰਥਿਕ ਮਦਦ ਦੀ ਮੰਗ ਕੀਤੀ ਹੈ।

Read More : ਅਕਾਲੀ ਦਲ ਦੇ ਨਾਮ ਸਬੰਧੀ ਹਰ ਕਾਨੂੰਨੀ ਪ੍ਰਕਿਰਿਆ ਲਈ ਤਿਆਰ : ਗਿ. ਹਰਪ੍ਰੀਤ ਸਿੰਘ

Leave a Reply

Your email address will not be published. Required fields are marked *