ਪੁਲਸ ਨੇ ਕੀਤਾ ਬਿਆਨ ਦਰਜ
ਬਠਿੰਡਾ, 30 ਜੂਨ :- ਲੱਖਾ ਸਿਧਾਣਾ ਸੋਮਵਾਰ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਪਹੁੰਚਿਆ ਅਤੇ ਡਾਕਟਰੀ ਜਾਂਚ ਕਰਵਾਈ ਗਈ। ਪੁਲਸ ਸਿਵਲ ਹਸਪਤਾਲ ਪਹੁੰਚੀ ਅਤੇ ਲੱਖਾ ਸਿਧਾਣਾ ਦਾ ਬਿਆਨ ਵੀ ਦਰਜ ਕੀਤਾ। ਜ਼ਿਕਰਯੋਗ ਹੈ ਕਿ ਬੀਤੇ ਦਿਨ ਲੱਖਾ ਸਿਧਾਣਾ ਅਤੇ ਉਸ ਦੇ ਦੋਸਤ ਅਕਾਸ਼ਦੀਪ ਸਿੰਘ ਨੂੰ ਬਰਨਾਲਾ ਪੁਲਸ ਨੇ ਪੁਲਸ ਨਾਲ ਝੜਪ ਦੇ ਮਾਮਲੇ ਵਿਚ ਨਾਮਜ਼ਦ ਕੀਤਾ ਸੀ।
ਲੱਖਾ ਸਿਧਾਣਾ ਨੇ ਬਠਿੰਡਾ ਪੁਲਸ ਕੋਲ ਬਰਨਾਲਾ ਪੁਲਸ ਵਿਰੁੱਧ ਉਸ ’ਤੇ ਅਤੇ ਉਸ ਦੇ ਦੋਸਤ ’ਤੇ ਹਮਲਾ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਪੁਲਸ ਨੇ ਸਿਵਲ ਹਸਪਤਾਲ ਪਹੁੰਚ ਕੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਸਨ।
ਇਸ ਮੌਕੇ ਲੱਖਾ ਸਿਧਾਣਾ ਨੇ ਕਿਹਾ ਕਿ ਪੰਜਾਬ ਪੂਰੀ ਤਰ੍ਹਾਂ ਪੁਲਸ ਰਾਜ ਵਿਚ ਬਦਲ ਗਿਆ ਹੈ। ਪੰਜਾਬ ਸਰਕਾਰ ਨੇ ਪੁਲਸ ਨੂੰ ਬਹੁਤ ਜ਼ਿਆਦਾ ਸ਼ਕਤੀਆਂ ਦੇ ਦਿੱਤੀਆਂ ਹਨ, ਜਿਸ ਕਾਰਨ ਪੁਲਸ ਕਿਸੇ ਨੂੰ ਵੀ ਆਪਣੀ ਮਰਜ਼ੀ ਨਾਲ ਚੁੱਕ ਕੇ ਜੇਲ ਵਿਚ ਪਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਕਜੁੱਟ ਹੋਣ ਅਤੇ ਪੁਲਸ ੱਵਲੋਂ ਕੀਤੇ ਜਾ ਰਹੇ ਅੱਤਿਆਚਾਰਾਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ।
Read More : ਧਾਰਮਿਕ ਮੇਲੇ ਦੌਰਾਨ 2 ਧਿਰਾਂ ਵਿਚਾਕਰ ਚੱਲੀਆਂ ਗੋਲੀਆਂ