ਸੰਗਰੂਰ, 3 ਅਗਸਤ : ਪੰਜਾਬ ਦੇ ਕਿਸਾਨਾਂ ਦੇ ਖੇਤੀਬਾੜੀ ਵਾਲੀ 65 ਹਜ਼ਾਤ ਏਕੜ ਜ਼ਮੀਨ ਨੂੰ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਸਕੀਮ ਅਧੀਨ ਕਬਜ਼ੇ ਵਿਚ ਕਰਨ ਦੀ ਸਖਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਸਾਬਕਾ ਮੈਂਬਰ ਪਾਰਲੀਮੈਂਟ ਬਲਵੰਤ ਸਿੰਘ ਰਾਮੂਵਾਲੀਆ ਪ੍ਰਧਾਨ ਲੋਕ ਭਲਾਈ ਪਾਰਟੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਸਕੀਮ ਸਿਰਫ ਕਿਸਾਨਾਂ ਦੀ ਬਰਬਾਦੀ ਤੋਂ ਸਿਵਾਏ ਹੋਰ ਕੁਝ ਨਹੀਂ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਿੱਲੀ ਦੇ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ ਪੰਜਾਬ ਦੇ ਕਿਸਾਨਾਂ ਦੀ 65 ਹਜ਼ਾਰ ਏਕੜ ਜ਼ਮੀਨ ਅੈਕਵਾਇਰ ਕਰ ਕੇ ਕਿਸਾਨਾਂ ਨੂੰ ਬਰਬਾਦ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਹਜ਼ਾਰਾਂ ਏਕੜ ਜ਼ਮੀਨ ਲੈਂਡ ਪੂਲਿੰਗ ਸਕੀਮ ਅਧੀਨ ਲਿਆਂਦੀ ਗਈ ਤਾਂ ਪੰਜਾਬ ਦੀ ਬਰਬਾਦੀ ਹੋਣਾ ਨਿਸ਼ਚਿਤ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ 6 ਸਾਲਾਂ ਤੋਂ ਦੁਆਬੇ ਏਰੀਏ ਨਾਲ ਸੰਬੰਧਤ ਸੱਤ ਨੌਜਵਾਨ ਲੜਕੇ ਤੁਰਕੀ ’ਚ ਲਾਪਤਾ ਹਨ, ਜਿਨ੍ਹਾਂ ਬਾਰੇ ਅਜੇ ਤੱਕ ਕੋਈ ਪਤਾ ਨਹੀਂ ਪਰ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਇਸ ਮਾਮਲੇ ’ਤੇ ਚੁੱਪ ਧਾਰੀ ਬੈਠੇ ਹਨ, ਜਦ ਕਿ ਪੀੜਤ ਪਰਿਵਾਰ ਇਨਸਾਫ ਲੈਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸਮੁੱਚੀ ਟੀਮ ਜਿਥੇ ਇਨ੍ਹਾਂ ਪਰਿਵਾਰਾਂ ਦੀ ਆਰਥਿਕ ਮਦਦ ਲਈ ਅੱਗੇ ਆਵੇਗੀ, ਉਥੇ ਹੀ ਇਨ੍ਹਾਂ ਦੇ ਮਾਮਲੇ ’ਤੇ ਸਖਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
Read More : ਕੈਨੇਡਾ ਸਟੱਡੀ ਬੇਸ ’ਤੇ ਗਈ 17 ਸਾਲਾ ਲੜਕੀ ਦੀ ਹਾਦਸੇ ’ਚ ਮੌਤ
