ਚੰਡੀਗੜ੍ਹ, 9 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ 11 ਨਵੰਬਰ ਨੂੰ ਅੰਮ੍ਰਿਤਸਰ, ਫ਼ਿਰੋਜ਼ਪੁਰ, ਮੋਹਾਲੀ ਤੇ ਸੰਗਰੂਰ ਵਿਖੇ ਕਰਵਾਏ ਜਾਣਗੇ। ਇਸ ਤੋਂ ਬਾਅਦ 14, 17 ਅਤੇ 20 ਨਵੰਬਰ ਨੂੰ ਵੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ।
ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 11 ਨਵੰਬਰ ਨੂੰ ਅੰਮ੍ਰਿਤਸਰ ਦੇ ਮੇਲਾ ਗਰਾਊਂਡ ਰਣਜੀਤ ਐਵੇਨਿਊ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾਵੇਗਾ, ਜਿੱਥੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਾਜ਼ਰੀ ਭਰੀ ਜਾਵੇਗੀ।
ਇਸ ਤੋਂ ਇਲਾਵਾ ਫ਼ਿਰੋਜ਼ਪੁਰ ਦੇ ਕੈਨਟੋਨਮੈਂਟ ਸਟੇਡੀਅਮ ਵਿਖੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਸ਼ਮੂਲੀਅਤ ਕਰਨਗੇ ਜਦਕਿ ਮੋਹਾਲੀ ਦੇ ਸਰਸ ਮੇਲਾ ਗਰਾਊਂਡ ਵਿਖੇ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਤੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਹਾਜ਼ਰੀ ਭਰਨਗੇ।
ਸੰਗਰੂਰ ਦੇ ਰਣਬੀਰ ਕਾਲਜ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸ਼ਾਮਲ ਹੋਣਗੇ।
14 ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ’ਚ ਤਰੁਨਪ੍ਰੀਤ ਸਿੰਘ ਸੌਂਦ, ਬਿਜਲੀ, ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਹਾਜ਼ਰੀ ਭਰੀ ਜਾਵੇਗੀ।ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਸ਼ਿਰਕਤ ਕਰਨਗੇ।
ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਾਹਿਬ ਸਟੇਡੀਅਮ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸ਼ਾਮਲ ਹੋਣਗੇ। ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸ਼ਮੂਲੀਅਤ ਕਰਨਗੇ।
17 ਨਵੰਬਰ ਨੂੰ ਤਰਨਤਾਰਨ ਦੇ ਪੁਲਸ ਸਟੇਡੀਅਮ ਵਿਖੇ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ’ਚ ਜੇਲ੍ਹ ਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਹਾਜ਼ਰੀ ਭਰੀ ਜਾਵੇਗੀ। ਮੋਗਾ ਦੀ ਨਵੀਂ ਅਨਾਜ ਮੰਡੀ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ਼ਮੂਲੀਅਤ ਕਰਨਗੇ ਜਦਕਿ ਸ਼ਹੀਦ ਭਗਤ ਸਿੰਘ ਨਗਰ ਦੇ ਆਈ.ਟੀ.ਆਈ. ਗਰਾਊਂਡ ਵਿਖੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਤੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਸ਼ਾਮਿਲ ਹੋਣਗੇ।
ਇਸ ਦੇ ਨਾਲ ਹੀ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਹਾਜ਼ਰੀ ਭਰਨਗੇ। 20 ਨਵੰਬਰ ਨੂੰ ਮਾਲੇਰਕੋਟਲਾ ਦੇ ਸਰਕਾਰੀ ਕਾਲਜ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਸ਼ਮੂਲੀਅਤ ਕਰਨਗੇ।
ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਖੇ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਹਾਜ਼ਰੀ ਭਰੀ ਜਾਵੇਗੀ। ਉੱਥੇ ਹੀ ਮਾਨਸਾ ਦੇ ਨਹਿਰੂ ਮੈਮੋਰੀਅਲ ਕਾਲਜ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਹਾਜ਼ਰੀ ਭਰਨਗੇ।
Read More : ਗੁਰੂ ਜੀ ਦੇ ਨਾਂ ‘ਤੇ ਪੰਜਾਬੀ ਯੂਨੀਵਰਸਿਟੀ ਨੇ ਦਿੱਤਾ ‘53 ਹਜ਼ਾਰੀ’ ਸੁਨਹਿਰੀ ਮੌਕਾ
