ਕਿਹਾ-ਤੇਲ ਦੀ ਸਪਲਾਈ ਰਹੇਗੀ ਨਿਰਵਿਘਨ
ਨਵੀਂ ਦਿੱਲੀ, 27 ਮਾਰਚ : ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੋਸ਼ਲ ਮੀਡੀਆ ਰਾਹੀਂ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਲਾਕਡਾਊਨ ਬਾਰੇ ਫੈਲ ਰਹੀਆਂ ਅਫ਼ਵਾਹਾਂ ‘ਤੇ ਵਿਸ਼ਵਾਸ ਨਾ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਕੋਲ ਅਜਿਹਾ ਕੋਈ ਵੀ ਪ੍ਰਸਤਾਵ ਵਿਚਾਰ ਅਧੀਨ ਨਹੀਂ ਹੈ ਅਤੇ ਅਜਿਹੀਆਂ ਅਫ਼ਵਾਹਾਂ ਫੈਲਾਉਣਾ ਗੈਰ-ਜ਼ਿੰਮੇਵਾਰਾਨਾ ਹੈ।
ਹਰਦੀਪ ਪੁਰੀ ਨੇ ਦੱਸਿਆ ਕਿ ਵਿਸ਼ਵਵਿਆਪੀ ਅਨਿਸ਼ਚਿਤਤਾ ਕਾਰਨ ਕੱਚੇ ਤੇਲ ਦੀਆਂ ਕੀਮਤਾਂ 70 ਡਾਲਰ ਤੋਂ ਵਧ ਕੇ 122 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈਆਂ ਹਨ, ਜਿਸ ਕਾਰਨ ਦੁਨੀਆ ਭਰ ਵਿੱਚ ਤੇਲ 20% ਤੋਂ 50% ਤੱਕ ਮਹਿੰਗਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਆਮ ਆਦਮੀ ‘ਤੇ ਬੋਝ ਪਾਉਣ ਦੀ ਬਜਾਏ ਇਸ ਅਸਥਿਰਤਾ ਦਾ ਵਿੱਤੀ ਭਾਰ ਖੁਦ ਚੁੱਕਣ ਦਾ ਫੈਸਲਾ ਕੀਤਾ ਹੈ ਤਾਂ ਜੋ ਦੇਸ਼ ਵਿੱਚ ਫਿਊਲ ਅਤੇ ਜ਼ਰੂਰੀ ਵਸਤੂਆਂ ਦੀ ਸਪਲਾਈ ਨਿਰਵਿਘਨ ਜਾਰੀ ਰਹੇ।
Read More : ਚੰਡੀਗੜ੍ਹ ਦੀ ਸੁਖਨਾ ਲੇਕ ‘ਤੇ ਦੋ ਰੋਜ਼ਾ ਏਅਰ ਸ਼ੋਅ ਸ਼ੁਰੂ
