Meet Hare met Bittu

ਲੋਕ ਸਭਾ ਮੈਂਬਰ ਮੀਤ ਹੇਅਰ ਨੇ ਕੇਂਦਰੀ ਰੇਲ ਰਾਜ ਮੰਤਰੀ ਬਿੱਟੂ ਨਾਲ ਕੀਤੀ ਮੁਲਾਕਾਤ

ਕਿਹਾ-ਵੰਦੇ ਭਾਰਤ ਰੇਲ ਗੱਡੀ ਦਾ ਬਰਨਾਲਾ ਵਿਖੇ ਠਹਿਰਾਅ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 30 ਸਤੰਬਰ : ਪੰਜਾਬ ਦੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਮੀਤ ਹੇਅਰ ਨੇ ਮੰਗ ਕੀਤੀ ਕਿ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਚੱਲਣ ਵਾਲੀ ਨਵੀਂ ਵੰਦੇ ਭਾਰਤ ਰੇਲ ਗੱਡੀ ਦਾ ਠਹਿਰਾਅ ਬਰਨਾਲਾ ਵਿਖੇ ਵੀ ਕੀਤਾ ਜਾਵੇ।

ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਰੇਲਵੇ ਸਟੇਸ਼ਨ ‘ਤੇ ਇਸ ਗੱਡੀ ਦੇ ਠਹਿਰਾਅ ਨਾਲ ਆਸ-ਪਾਸ ਦੇ ਸੈਂਕੜੇ ਪਿੰਡਾਂ ਅਤੇ ਹੋਰ ਕਸਬਿਆਂ ਨੂੰ ਲਾਭ ਮਿਲੇਗਾ ਤੇ ਉਹ ਕੌਮੀ ਰਾਜਧਾਨੀ ਨਾਲ ਕੁਨੈਕਟ ਹੋ ਸਕਣਗੇ। ਐੱਮ. ਪੀ. ਮੀਤ ਹੇਅਰ ਨੇ ਦੱਸਿਆ ਕਿ ਰੇਲ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਮੰਗ ‘ਤੇ ਵਿਚਾਰ ਕਰਕੇ ਬਰਨਾਲਾ ਰੇਲਵੇ ਸਟੇਸ਼ਨ ‘ਤੇ ਵੀ ਗੱਡੀ ਦਾ ਠਹਿਰਾਅ ਯਕੀਨੀ ਬਣਾਇਆ ਜਾਵੇਗਾ।

ਮੀਤ ਹੇਅਰ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਅਜਿਹੀ ਕੋਈ ਰੇਲ ਗੱਡੀ ਚਲਾਉਣ ਦੀ ਮੰਗ ਕਰਦੇ ਆ ਰਹੇ ਸਨ, ਜਿਸ ਨਾਲ ਬਰਨਾਲਾ ਨੂੰ ਸਿੱਧਾ ਦਿੱਲੀ ਨਾਲ ਜੋੜਿਆ ਜਾ ਸਕੇ ਅਤੇ ਹੁਣ ਜਦੋਂ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਵੰਦੇ ਭਾਰਤ ਰੇਲ ਗੱਡੀ ਚਲਾਉਣ ਦਾ ਪ੍ਰਸਤਾਵ ਹੈ ਤਾਂ ਬਰਨਾਲਾ ਸਟੇਸ਼ਨ ‘ਤੇ ਇਸ ਗੱਡੀ ਦਾ ਠਹਿਰਾਅ ਨਹੀਂ ਬਣਾਇਆ।

ਮੀਤ ਹੇਅਰ ਨੇ ਕਿਹਾ ਕਿ ਸੰਸਦ ‘ਚ ਨਿਰੰਤਰ ਉਨ੍ਹਾਂ ਵੱਲੋਂ ਇਹ ਮੰਗ ਉਠਾਈ ਜਾਂਦੀ ਸੀ, ਜਿਸ ਨੂੰ ਪੂਰਾ ਹੋਣ ‘ਤੇ ਉਹ ਰੇਲ ਮੰਤਰਾਲੇ ਦਾ ਧੰਨਵਾਦ ਕਰਦੇ ਹਨ। ਜਦੋਂ ਇਹ ਗੱਡੀ ਬਰਨਾਲਾ ਸਟੇਸ਼ਨ ਉੱਤੇ ਰੁਕੇਗੀ ਤਾਂ ਉਹ ਬਰਨਾਲਾ ਵਾਸੀਆਂ ਦੇ ਨਾਲ ਪਹਿਲੇ ਦਿਨ ਇਸ ਰੇਲ ਦਾ ਸਵਾਗਤ ਕਰਨਗੇ ਅਤੇ ਬਰਨਾਲਾ ਵਿਖੇ ਰੇਲ ਦਾ ਠਹਿਰ ਬਣਾਉਣ ਲਈ ਉਚੇਚੇ ਤੌਰ ‘ਤੇ ਧੰਨਵਾਦ ਕਰਨਗੇ।

Read More : ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ਤੋਂ ਝਟਕਾ, ਅਰਜ਼ੀ ਰੱਦ

Leave a Reply

Your email address will not be published. Required fields are marked *