Achiever Award

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ 8 ਸਾਬਕਾ ਕੈਡਿਟ ਅਚੀਵਰ ਐਵਾਰਡ ਸਨਮਾਨਿਤ

ਮੋਹਾਲੀ, 17 ਦਸੰਬਰ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਨੇ ਆਪਣੇ ਸਾਬਕਾ ਕੈਡਿਟਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਂਦਿਆਂ ਹਾਲ ਹੀ ’ਚ ਕਮਿਸ਼ਨਡ ਅਫ਼ਸਰ ਬਣੇ 8 ਕੈਡਿਟਾਂ ਨੂੰ ਵੱਕਾਰੀ ‘ਅਚੀਵਰ ਐਵਾਰਡ’ ਨਾਲ ਸਨਮਾਨਿਤ ਕੀਤਾ ।

ਇੰਸਟੀਚਿਊਟ ਵੱਲੋਂ ਇਸ ਸਾਲ ਰੱਖਿਆ ਸੇਵਾਵਾਂ ’ਚ ਕਮਿਸ਼ਨ ਹਾਸਲ ਕਰਨ ਵਾਲੇ ਆਪਣੇ 8 ਕੈਡਿਟਾਂ ਨੂੰ ਮਾਨਤਾ ਦਿੱਤੀ ਗਈ, ਜਿਨ੍ਹਾਂ ਵਿਚੋਂ 7 ਨੇ ਨਵੰਬਰ/ਦਸੰਬਰ ’ਚ ਅਤੇ ਇਕ ਨੇ ਮਾਰਚ ’ਚ ਕਮਿਸ਼ਨ ਹਾਸਲ ਕੀਤਾ ਸੀ। ਇਨ੍ਹਾਂ ਨੌਜਵਾਨ ਅਫਸਰਾਂ ਨੇ ਸਿਖਲਾਈ ਅਧੀਨ ਕੈਡਿਟਾਂ ਨਾਲ ਗੱਲਬਾਤ ਕਰਦਿਆਂ ਪ੍ਰੀ-ਕਮਿਸ਼ਨਿੰਗ ਅਕੈਡਮੀਆਂ ਤੋਂ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਕੈਡਿਟਾਂ ਨੂੰ ਆਪਣੇ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਐਵਾਰਡ ਹਾਸਲ ਕਰਨ ਵਾਲੇ ਨੌਜਵਾਨ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਫ਼ਲਤਾ ਪੰਜਾਬ ਦੇ ਹੋਰ ਨੌਜਵਾਨਾਂ ਨੂੰ ਵੀ ਰੱਖਿਆ ਸੇਵਾਵਾਂ ’ਚ ਸੇਵਾ ਨਿਭਾਉਣ ਅਤੇ ਆਪਣੇ ਦੇਸ਼ ਅਤੇ ਸੂਬੇ ਦਾ ਨਾਂ ਚਮਕਾਉਣ ਲਈ ਪ੍ਰੇਰਿਤ ਕਰੇਗੀ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐੱਚ. ਚੌਹਾਨ, ਵੀ.ਐੱਸ.ਐੱਮ. (ਸੇਵਾਮੁਕਤ) ਨੇ ਨੌਜਵਾਨ ਅਧਿਕਾਰੀਆਂ ਨੂੰ ਕਮਿਸ਼ਨ ਅਫ਼ਸਰ ਲੱਗਣ ’ਤੇ ਵਧਾਈ ਦਿੱਤੀ ਤੇ ਉਮੀਦ ਪ੍ਰਗਟਾਈ ਕਿ ਇੱਥੇ ਪ੍ਰਾਪਤ ਕੀਤੀ ਸਿਖਲਾਈ ਉਨ੍ਹਾਂ ਨੂੰ ਆਪਣੇ ਕਰੀਅਰ ’ਚ ਉੱਤਮਤਾ ਹਾਸਲ ਕਰਨ ਲਈ ਇਕ ਲਾਂਚ ਪੈਡ ਵਜੋਂ ਕੰਮ ਕਰਦੀ ਰਹੇਗੀ।

Read More : ਇੰਦਰਪ੍ਰੀਤ ਪੈਰੀ ਦਾ ਕਤਲ ਕਰਨ ਵਾਲੇ ਸ਼ੂਟਰ ਦਿੱਲੀ ਪੁਲਸ ਵੱਲੋਂ ਕਾਬੂ

Leave a Reply

Your email address will not be published. Required fields are marked *