ਮੋਹਾਲੀ ਅਦਾਲਤ ਨੇ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ
ਮੋਹਾਲੀ, 19 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਅਦਾਲਤ ’ਚ ਪੇਸ਼ ਕੀਤਾ ਜਾਵੇਗਾ, ਜਿਥੇ ਮੋਹਾਲੀ ਅਦਾਲਤ ਨੇ ਬਿਕਰਮ ਮਜੀਠੀਆ ਨੂੰ ਮੁੜ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਹੁਣ ਇਸ ਮਾਮਲੇ ਦੀ ਮੁੜ ਸੁਣਵਾਈ 2 ਅਗਸਤ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਅੱਜ ਮਜੀਠੀਆ ਦੀ 14 ਦਿਨਾਂ ਦੀ ਨਿਆਂਇਕ ਹਿਰਾਸਤ ਖਤਮ ਹੋ ਰਹੀ ਹੈ। ਉਹ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹਨ।
ਜਾਣਕਾਰੀ ਅਨੁਸਾਰ ਮੋਹਾਲੀ ਅਦਾਲਤ ਵਿਖੇ ਬਿਕਰਮ ਸਿੰਘ ਮਜੀਠੀਆ ਨੂੰ ਭਾਰੀ ਸੁਰੱਖਿਆ ਹੇਠ ਨਾਭਾ ਨਵੀਂ ਜ਼ਿਲਾ ਜੇਲ ਤੋਂ ਗੱਡੀਆਂ ਦੇ ਇਕ ਕਾਫਲੇ ਵਿਚ ਲਿਆਂਦਾ ਗਿਆ ਸੀ।
ਇਸ ਮੌਕੇ ਪੰਜਾਬ ਪੁਲਿਸ ਦੇ ਸੈਂਕੜੇ ਕਰਮਚਾਰੀਆਂ ਨੇ ਜ਼ਿਲਾ ਪ੍ਰਬੰਧਕੀ ਅਤੇ ਅਦਾਲਤੀ ਕੰਪਲੈਕਸ ਨੂੰ ਘੇਰਾ ਬੰਦੀ ਕਰ ਕੇ ਮਜੀਠੀਆ ਦੀ ਮੀਡੀਆ ਤੋਂ ਦੂਰੀ ਬਣਾਈ ਰੱਖੀ।
ਇਹ ਵੀ ਦੱਸਣਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ ਜੇਲ ਵਿਚ ਆਮ ਹਵਾਲਾਤੀ ਦੀ ਤਰ੍ਹਾਂ ਰੱਖਿਆ ਜਾਂਦਾ ਹੈ ਪਰ ਪੇਸ਼ੀ ਮੌਕੇ ਉਨ੍ਹਾਂ ਨੂੰ ਖਾਸ ਰਾਸਤੇ ਰਾਂਹੀ ਅਦਾਲਤ ਅੰਦਰ ਦਾਖ਼ਲ ਕਰਵਾਇਆ ਗਿਆ।