ਮੋਹਾਲੀ, 18 ਅਕਤੂਬਰ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸ਼ਨੀਵਾਰ ਨੂੰ ਵਧੀਕ ਜ਼ਿਲਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ’ਚ ਪੇਸ਼ੀ ਸੀ। ਬਿਕਰਮ ਸਿੰਘ ਮਜੀਠੀਆ ਨੂੰ ਜੇਲ ਪ੍ਰਸਾਸ਼ਨ ਵੱਲੋਂ ਵੀਡੀਓ ਕਾਨਫਰੰਸਿਗ ਰਾਹੀਂ ਅਦਾਲਤ ’ਚ ਪੇਸ਼ ਕੀਤਾ ਗਿਆ।
ਇਸ ਦੌਰਾਨ ਅਦਾਲਤ ’ਚ ਸਰਕਾਰੀ ਧਿਰ ਵੱਲੋਂ ਪ੍ਰੀਤ ਇੰਦਰ ਪਾਲ ਸਿੰਘ ਵਿਸ਼ੇਸ਼ ਸਰਕਾਰੀ ਵਕੀਲ ਤੇ ਮਨਜੀਤ ਸਿੰਘ ਪੇਸ਼ ਹੋਏ, ਜਦਕਿ ਮਜੀਠੀਆ ਵੱਲੋਂ ਐਡਵੋਕੇਟ ਐੱਚ.ਐੱਸ.ਧਨੋਆ ਪੇਸ਼ ਹੋਏ। ਅਦਾਲਤ ਵੱਲੋਂ ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ 1 ਨਵੰਬਰ ਤੱਕ ਵਧਾ ਦਿੱਤੀ ਗਈ ਹੈ।
Read More : ਪਾਕਿ ਵੱਲੋਂ ਅਫ਼ਗਾਨਿਸਤਾਨ ’ਤੇ ਹਵਾਈ ਹਮਲਾ, ਤਿੰਨ ਕ੍ਰਿਕਟਰਾਂ ਦੀ ਮੌਤ