Dr.-Baljit-Kaur

ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਲਏ ਵੱਡੇ ਫ਼ੈਸਲੇ : ਡਾ. ਬਲਜੀਤ ਕੌਰ

ਚੰਡੀਗੜ੍ਹ, 17 ਨਵੰਬਰ : ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਨੇ ਵੱਡੇ ਫ਼ੈਸਲੇ ਲਏ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਮਹਿਲਾ ਤੇ ਬਾਲ ਵਿਕਾਸ ਮੰਤਰੀ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ।

ਡਾ.ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਕਾਸ ਪ੍ਰੋਜੈਕਟ ਅਧਿਕਾਰੀਆਂ ਦੀਆਂ 16 ਅਸਾਮੀਆਂ ਭਰਨ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਨਾਲ ਔਰਤਾਂ ਤੇ ਬੱਚਿਆਂ ਦੀ ਭਲਾਈ ਸਬੰਧੀ ਸਕੀਮਾਂ ਦੀ ਨਿਗਰਾਨੀ ਤੇ ਅਮਲ ’ਚ ਮਹੱਤਵਪੂਰਨ ਸੁਧਾਰ ਹੋਣਗੇ ।ਟਰਾਂਸਜੈਂਡਰ ਭਾਈਚਾਰੇ ਦੀ ਭਲਾਈ ਲਈ ਟਰਾਂਸਜੈਂਡਰ ਮਾਮਲਿਆਂ ਨਾਲ ਸਬੰਧਤ ਨਿਯਮ ਬਣਾਉਣ ਅਤੇ ਸੋਧਣ ਦਾ ਪੂਰਾ ਅਧਿਕਾਰ ਸਮਾਜਿਕ ਸੁਰੱਖਿਆ ਵਿਭਾਗ ਨੂੰ ਸੌਂਪਣ ਦਾ ਮਹੱਤਵਪੂਰਨ ਫ਼ੈਸਲਾ ਲਿਆ ਹੈ।

 ਇਸ ਨਾਲ ਟਰਾਂਸਜੈਂਡਰ ਭਾਈਚਾਰੇ ਲਈ ਨੀਤੀਆਂ ਨੂੰ ਹੋਰ ਸੰਵੇਦਨਸ਼ੀਲ, ਪ੍ਰਭਾਵੀ ਢੰਗ ਤੇ ਸਮੇਂ ਸਿਰ ਲਾਗੂ ਕਰਨਾ ਸੰਭਵ ਹੋਵੇਗਾ। ਆਂਗਣਵਾੜੀ ਵਰਕਰਾਂ ਰਾਹੀਂ ਸੈਨੇਟਰੀ ਪੈਡ ਵੰਡਣ ਲਈ 53 ਕਰੋੜ ਰੁਪਏ ਦੀ ਮਨਜ਼ੂਰੀ ਪ੍ਰਦਾਨ ਕੀਤੀ ਹੈ।

Read More : ਵਿਧਾਇਕਾ ਭਰਾਜ ਨੇ ਨਾਨਕਿਆਣਾ ਚੌਕ ਦੇ ਸੁੰਦਰੀਕਰਨ ਤੇ ਖੰਡਾ ਸਾਹਿਬ ਸਥਾਪਤ ਕਰਨ ਦੀ ਕਰਵਾਈ ਸ਼ੁਰੂਆਤ

Leave a Reply

Your email address will not be published. Required fields are marked *