Health Minister Dr. Balbir Singh

ਮਿਲਾਵਟਖੋਰੀ ਵਿਰੁੱਧ 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਵੱਡੀ ਜਾਂਚ ਮੁਹਿੰਮ; ਸਿਹਤ ਮੰਤਰੀ ਨੇ ਦਿੱਤੇ ਸਖ਼ਤ ਹੁਕਮ

ਚੰਡੀਗੜ੍ਹ, 6 ਮਾਰਚ : ਪੰਜਾਬ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਸ਼ੁੱਧ ਖਾਣਾ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਹੈ ਕਿ 1 ਅਪ੍ਰੈਲ ਤੋਂ 15 ਅਪ੍ਰੈਲ 2026 ਤੱਕ ਪੂਰੇ ਪੰਜਾਬ ਵਿੱਚ ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਚੈਕਿੰਗ ਲਈ ਇੱਕ ਖ਼ਾਸ ਮੁਹਿੰਮ ਚਲਾਈ ਜਾਵੇਗੀ।

ਇਸ ਮੁਹਿੰਮ ਤਹਿਤ ‘ਫੂਡ ਸੇਫਟੀ ਆਨ ਵ੍ਹੀਲਜ਼’ (ਮੋਬਾਈਲ ਵੈਨਾਂ) ਰਾਹੀਂ ਦੁੱਧ, ਪਨੀਰ, ਘਿਓ, ਮਸਾਲੇ ਅਤੇ ਮਠਿਆਈਆਂ ਦੀ ਮੌਕੇ ‘ਤੇ ਹੀ ਜਾਂਚ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਬਜ਼ੀਆਂ ਵਿੱਚ ਕੀਟਨਾਸ਼ਕਾਂ ਅਤੇ ਮੀਟ-ਆਂਡਿਆਂ ਵਿੱਚ ਐਂਟੀਬਾਇਓਟਿਕ ਦੀ ਮਾਤਰਾ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮਿਲਾਵਟਖੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਅਹਿਮ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਪ੍ਰਮੁੱਖ ਸਕੱਤਰ ਖੇਤੀਬਾੜੀ ਅਰਸ਼ਦੀਪ ਸਿੰਘ ਥਿੰਦ, ਕਮਿਸ਼ਨਰ ਐਫ.ਡੀ.ਏ. ਕੰਵਲ ਪ੍ਰੀਤ ਬਰਾੜ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਗਡਵਾਸੂ ਦੇ ਵਾਈਸ ਚਾਂਸਲਰ ਡਾ. ਜੇ.ਐਸ. ਗਿੱਲ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਿਤਿੰਦਰ ਕੌਰ ਅਤੇ ਡਾਇਰੈਕਟਰ ਖੋਜ ਤੇ ਮੈਡੀਕਲ ਸਿੱਖਿਆ ਡਾ. ਅਵਨੀਸ਼ ਕੁਮਾਰ ਸਮੇਤ ਹੋਰ ਕਈ ਵਿਗਿਆਨੀ ਅਤੇ ਉੱਚ ਅਧਿਕਾਰੀ ਸ਼ਾਮਲ ਸਨ।

ਸਿਹਤ ਮੰਤਰੀ ਨੇ ਸਾਰੇ ਦੁਕਾਨਦਾਰਾਂ ਅਤੇ ਰੇਹੜੀ-ਫੜੀ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਖੁਦ ਨੂੰ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (FDA) ਕੋਲ ਰਜਿਸਟਰ ਕਰਵਾਉਣ ਅਤੇ ਲੋਕਾਂ ਨੂੰ ਮਿਆਰੀ ਭੋਜਨ ਦੇਣ ਵਿੱਚ ਸਹਿਯੋਗ ਕਰਨ।

Read More : Ind vs Eng : ਭਾਰਤ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ ‘ਚ ਮਾਰੀ ਐਂਟਰੀ

Leave a Reply

Your email address will not be published. Required fields are marked *