ਚੰਡੀਗੜ੍ਹ, 3 ਦਸੰਬਰ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ’ਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁੱਦਾ ਉਠਾਇਆ।
ਕੰਗ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤੁਰੰਤ 50,000 ਕਰੋੜ ਰੁਪਏ ਦਾ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰੇ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਛੇ ਜ਼ਿਲ੍ਹਿਆਂ ਦੇ 2,500 ਪਿੰਡਾਂ ਨੂੰ ਦੋ ਮਹੀਨੇ ਬੀਤ ਜਾਣ ‘ਤੇ ਵੀ ਕੇਂਦਰ ਸਰਕਾਰ ਤੋਂ ਇੱਕ ਵੀ ਰੁਪਇਆ ਨਹੀਂ ਮਿਲਿਆ।
ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਈ ਕੇਂਦਰੀ ਮੰਤਰੀਆਂ ਨੇ ਪੰਜਾਬ ਦਾ ਦੌਰਾ ਕੀਤਾ ਪਰ ਦੋ ਮਹੀਨਿਆਂ ਬਾਅਦ ਵੀ ਸਰਕਾਰ ਨੇ ਇਨ੍ਹਾਂ ਛੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਇਕ ਵੀ ਰੁਪਇਆ ਨਹੀਂ ਦਿੱਤਾ।
Read More : ਬੀ.ਬੀ.ਐੱਮ.ਬੀ. ਵੱਲੋਂ ਰਵਨੀਤ ਬਿੱਟੂ ਨੂੰ 17.62 ਲੱਖ ਦਾ ਰਿਕਵਰੀ ਨੋਟਿਸ ਜਾਰੀ
