ਪੰਜਾਬ ਯੂਨੀਵਰਸਿਟੀ ਬਾਰੇ ਚਰਚਾ ਲਈ ਮੁਲਾਕਾਤ ਦਾ ਸਮਾਂ ਮੰਗਿਆ
ਚੰਡੀਗੜ੍ਹ, 27 ਨਵੰਬਰ : ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਉਪ-ਰਾਸ਼ਟਰਪਤੀ ਤੇ ਪੰਜਾਬ ਯੂਨੀਵਰਸਿਟੀ ਦੇ ਕੁਲਪਤੀ ਸੀ.ਪੀ. ਰਾਧਾਕ੍ਰਿਸ਼ਣਨ ਨੂੰ ਪੱਤਰ ਲਿਖ ਕੇ ਪੰਜਾਬ ਯੂਨੀਵਰਸਿਟੀ ਬਾਰੇ ਚਰਚਾ ਲਈ ਮੁਲਾਕਾਤ ਦਾ ਸਮਾਂ ਮੰਗਿਆ ਹੈ।
ਮਲਵਿੰਦਰ ਸਿੰਘ ਕੰਗ ਨੇ ਕੇਂਦਰ ਸਰਕਾਰ ਦੇ 28 ਅਕਤੂਬਰ, 2025 ਨੂੰ ਯੂਨੀਵਰਸਿਟੀ ਦੇ ਸੈਨੇਟ ਅਤੇ ਸਿੰਡੀਕੇਟ ਦੇ ਪੁਨਰਗਠਨ ਸਬੰਧੀ ਜਾਰੀ ਨੋਟੀਫਿਕੇਸ਼ਨ ਨੂੰ ਵਾਪਸ ਲੈਣ ਦੇ ਫ਼ੈਸਲੇ ਦਾ ਸਵਾਗਤ ਕੀਤਾ। ਹਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਰਕਾਰੀ ਕਦਮ ਵਿਦਿਆਰਥੀਆਂ ਦੀਆਂ ਮੰਗਾਂ ਦਾ ਪੂਰਾ ਹੱਲ ਨਹੀਂ ਹੈ।
ਉਨ੍ਹਾਂ ਨੇ ਯੂਨੀਵਰਸਿਟੀ ਦੇ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕਰਨ ਤੇ ਕੁਲਪਤੀ ਵਜੋਂ ਉਨ੍ਹਾਂ ਦੀ ਅਗਵਾਈ ਲੈਣ ਲਈ ਉਪ-ਰਾਸ਼ਟਰਪਤੀ ਨੂੰ ਜਲਦੀ ਮੁਲਾਕਾਤ ਦੀ ਬੇਨਤੀ ਕੀਤੀ।
Read More : ਸੋਸ਼ਲ ਮੀਡੀਆ ’ਤੇ ਇਮਰਾਨ ਖਾਨ ਦੀ ਮੌਤ ਦੀ ਅਫਵਾਹ, ਪਾਕਿ ਸਰਕਾਰ ਚੁੱਪ
