Mamata Banerjee

ਮਮਤਾ ਬੈਨਰਜੀ ਨੇ ਕੇਂਦਰ ਸਰਕਾਰ ’ਤੇ ਬੋਲਿਆ ਤਿੱਖਾ ਹਮਲਾ

ਕਿਹਾ-ਦਿੱਲੀ ਨਹੀਂ, ਬੰਗਾਲ ਨੂੰ ਬੰਗਾਲ ਹੀ ਚਲਾਏਗਾ

ਸਿਲੀਗੁੜੀ, 11 ਸਤੰਬਰ : ਪੱਛਮ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਉੱਤਰੀ ਬੰਗਾਲ ਦੇ ਦੌਰੇ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ। ਜਲਪਾਈਗੁੜੀ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਅਸਾਮ ਤੋਂ ਬੰਗਾਲ ਦੇ ਲੋਕਾਂ ਨੂੰ ਐੱਨਆਰਸੀ ਨੋਟਿਸ ਭੇਜਣ, ਪਰਵਾਸੀ ਮਜ਼ਦੂਰਾਂ ’ਤੇ ਹੋ ਰਹੇ ਅੱਤਿਆਚਾਰ ਅਤੇ ਸੰਘੀ ਢਾਂਚੇ ਵਿਚ ਕੇਂਦਰ ਦੇ ਦਖ਼ਲ ਵਰਗੇ ਮੁੱਦਿਆਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਿਆ।

ਮਮਤਾ ਨੇ ਕੇਂਦਰ ’ਤੇ ਸੰਘੀ ਢਾਂਚੇ ਵਿਚ ਦਖ਼ਲ ਦੇਣ ਦਾ ਵੀ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਵੋਟਰ ਰੀਵਿਊ ਦੇ ਕੰਮ ਵਿਚ ਕਰੀਬ 2 ਸਾਲ ਲੱਗੇ ਸਨ। ਹੁਣ ਦੋ ਤੋਂ ਤਿੰਨ ਮਹੀਨਿਆਂ ਵਿਚ ਇਸ ਨੂੰ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਇਹ ਕਿਵੇਂ ਸੰਭਵ ਹੈ?

ਮਮਤਾ ਨੇ ਕਿਹਾ ਕਿ ਦਿੱਲੀ ਨਹੀਂ, ਬੰਗਾਲ ਹੀ ਬੰਗਾਲ ਚਲਾਏਗਾ। ਦੇਸ਼ ਦੇ ਕੁਝ ਹਿੱਸਿਆਂ ਵਿਚ ਬੰਗਾਲ ਦੇ ਪਰਵਾਸੀ ਮਜ਼ਦੂਰਾਂ ’ਤੇ ਹੋ ਰਹੇ ਅੱਤਿਆਚਾਰਾਂ ’ਤੇ ਸਖ਼ਤ ਰੁਖ਼ ਅਪਣਾਉਂਦਿਆਂ ਉਨ੍ਹਾਂ ਕਿਹਾ ਕਿ ਦੇਖਦੇ ਹਾਂ, ਕਿਸ ਵਿਚ ਕਿੰਨੀ ਹਿੰਮਤ ਹੈ, ਕਿੰਨਾ ਅੱਤਿਆਚਾਰ ਕਰ ਸਕਦਾ ਹੈ? ਉਨ੍ਹਾਂ ਨੇ ਦੋਸ਼ ਲਗਾਇਆ ਕਿ ਹੋਰਨਾਂ ਸੂਬਿਆਂ ਵਿਚ ਬੰਗਲੀ ਭਾਸ਼ਾ ਬੋਲਣ ਵਾਲਿਆਂ ਨੂੰ ‘ਬੰਗਲਾਦੇਸ਼ੀ’ ਕਹਿ ਕੇ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੂੰ ਜ਼ਬਰਦਸਤੀ ਬੰਗਲਾਦੇਸ਼ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼, ਓਡੀਸ਼ਾ, ਮਹਾਰਾਸ਼ਟਰ, ਬਿਹਾਰ ਤੇ ਮੱਧ ਪ੍ਰਦੇਸ਼ ਵਿਚ ਬੰਗਾਲ ਦੇ ਪਰਵਾਸੀ ਮਜ਼ਦੂਰਾਂ ’ਤੇ ਅੱਤਿਆਚਾਰ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਸੀਂ ਬੰਗਾਲ ਵਿਚ ਰਹਿਣ ਵਾਲੇ ਹੋਰਨਾਂ ਸੂਬਿਆਂ ਦੇ ਲੋਕਾਂ ’ਤੇ ਅੱਤਿਆਚਾਰ ਨਹੀਂ ਕਰਦੇ, ਉਨ੍ਹਾਂ ਨੂੰ ਪਿਆਰ ਦਿੰਦੇ ਹਾਂ।

Read More : ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

Leave a Reply

Your email address will not be published. Required fields are marked *