murder

ਝਗੜੇ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ

ਇਕ ਹੀ ਪਰਿਵਾਰ ਦੇ 4 ਮੈਂਬਰਾਂ ਦੇ ਵਿਰੁੱਧ ਕੇਸ ਦਰਜ

ਬਟਾਲਾ, 23 ਜੂਨ :- ਜ਼ਿਲਾ ਗੁਰਦਾਸਪੁਰ ਦੇ ਬਟਾਲਾ ਸ਼ਹਿਰ ਅਧੀਨ ਆਉਦੇ ਕਸਬਾ ਘੁਮਾਣ ਕੋਲ ਪਿੰਡ ਮਧਰੇ ’ਚ ਮਾਮੂਲੀ ਗੱਲ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਇਕ ਹੀ ਪਰਿਵਾਰ ਦੇ 4 ਮੈਂਬਰਾਂ ਵੱਲੋਂ ਇਕ ਵਿਅਕਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ ਗਿਆ।

ਇਸ ਸਬੰਧੀ ਥਾਣਾ ਘੁਮਾਣ ਦੇ ਐੱਸ. ਐੱਚ. ਓ. ਬਿਕਰਮ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਅਮਨਦੀਪ ਕੌਰ ਪਤਨੀ ਸਵ. ਜੋਬਨਜੀਤ ਸਿੰਘ ਵਾਸੀ ਪਿੰਡ ਮਧਰੇ ਨੇ ਦੱਸਿਆ ਕਿ ਮਿਤੀ 22 ਜੂਨ ਦੀ ਰਾਤ ਕਰੀਬ 10:30 ਵਜੇ ਉਹ ਅਤੇ ਉਸਦਾ ਪਤੀ ਜੋਬਨਜੀਤ ਸਿੰਘ ਆਪਣੇ ਬੱਚਿਆਂ ਦੇ ਨਾਲ ਘਰ ’ਤੇ ਮੌਜੂਦ ਸਨ ਕਿ ਇਸ ਦੌਰਾਨ ਤਰਸੇਮ ਸਿੰਘ ਨੇ ਮਾਮੂਲੀ ਗੱਲ ਨੂੰ ਲੈ ਕੇ ਉਸਦੇ ਪਤੀ ਦੇ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ।

ਅਮਨਦੀਪ ਕੌਰ ਨੇ ਦੱਸਿਆ ਕਿ ਇਸ ਤੋਂ ਬਾਅਦ ਰਾਤ 11:30 ਵਜੇ ਤਰਸੇਮ ਸਿੰਘ, ਉਸਦੀ ਪਤਨੀ, ਬੇਟਾ ਅਤੇ ਬੇਟੀ ਨੇ ਤੇਜ਼ਧਾਰ ਹਥਿਆਰਾਂ ਦੇ ਨਾਲ ਉਸਦੇ ਪਤੀ ਜੋਬਨਜੀਤ ਸਿੰਘ ’ਤੇ ਹਮਲਾ ਕਰਦੇ ਹੋਏ ਉਨ੍ਹਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਫਰਾਰ ਹੋ ਗਏ। ਇਸ ਦੌਰਾਨ ਉਸਨੇ ਆਪਣੇ ਪਤੀ ਜੋਬਨਜੀਤ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸਦੀ ਹਾਲਤ ਗੰਭੀਰ ਦੇਖਦੇ ਹੋਏ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਅਤੇ ਇਸ ਦੌਰਾਨ ਅੰਮ੍ਰਿਤਸਰ ਦੇ ਇਕ ਹਸਪਤਾਲ ’ਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਅਮਨਦੀਪ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਤਰਸੇਮ ਸਿੰਘ, ਉਸਦੀ ਪਤਨੀ, ਬੇਟੇ ਅਤੇ ਬੇਟੀ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।

Read More : ਦਰਦਨਾਕ ਹਾਦਸਾ, 9 ਮਹੀਨੇ ਦੀ ਗਰਭਵਤੀ ਦੀ ਮੌਤ, 6 ਜ਼ਖ਼ਮੀ

Leave a Reply

Your email address will not be published. Required fields are marked *