ਤਰਨਤਾਰਨ, 7 ਅਕਤੂਬਰ : ਵਿਧਾਨ ਸਭਾ ਤਰਨਤਾਰਨ ਜ਼ਿਮਨੀ ਚੋਣ ‘ਚ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠਲੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਮਨਦੀਪ ਸਿੰਘ ਹੋਣਗੇ। ਮਨਦੀਪ ਸਿੰਘ ਸ਼ਿਵ ਸੈਨਾ ਨੇਤਾ ਸੂਰੀ ਹੱਤਿਆਕਾਂਡ ‘ਚ ਜੇਲ ‘ਚ ਬੰਦ ਸੰਦੀਪ ਸਿੰਘ ਦਾ ਭਰਾ ਹੈ।
ਤੁਹਾਨੂੰ ਦੱਸ ਦੇਈਏ ਕਿ ਕਾਂਗਰਸ, ਭਾਜਪਾ, ਆਮ ਆਦਮੀ ਪਾਰਟੀ ਤੇ ਅਕਾਲੀ ਦਲ ਵੱਲੋਂ ਪਹਿਲਾਂ ਹੀ ਤਰਨਤਾਰਨ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ। ਬੀਤੇ ਦਿਨ ਭਾਰਤੀ ਚੋਣ ਕਮਿਸ਼ਨਰ ਤਰਨਤਾਰਨ ਜ਼ਿਮਨੀ ਚੋਣ ਲਈ ਸ਼ਡਿਊਲ ਵੀ ਜਾਰੀ ਕਰ ਦਿੱਤਾ ਗਿਆ ਹੈ। 11 ਨਵੰਬਰ ਨੂੰ ਜ਼ਿਮਨੀ ਚੋਣ ਹੋਵੇਗੀ ਤੇ 14 ਨਵੰਬਰ ਨੂੰ ਨਤੀਜਾ ਆ ਜਾਵੇਗਾ।
Read More : ਪੰਜਾਬ ਰੋਡਵੇਜ਼ ਦੀ ਬੱਸ ਪਲਟੀ