Mandialan accident

ਮੰਡਿਆਲਾਂ ਹਾਦਸਾ : ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੀ ਮਦਦ ਦਾ ਐਲਾਨ

ਜ਼ਖ਼ਮੀਆਂ ਦਾ ਹੋਵੇਗਾ ਮੁਫ਼ਤ ਇਲਾਜ

ਹੁਸ਼ਿਆਰਪੁਰ, 23 ਅਗਸਤ : ਜ਼ਿਲਾ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾਂ ’ਚ ਜਲੰਧਰ-ਹੁਸ਼ਿਆਰਪੁਰ ਮਾਰਗ ’ਤੇ ਬੀਤੀ ਦੇਰ ਰਾਤ ਐਲਪੀਜੀ ਨਾਲ ਭਰਿਆ ਇਕ ਟੈਂਕਰ ਬੇਕਾਬੂ ਹੋ ਕੇ ਉਲਟ ਗਿਆ, ਜਿਸ ਨਾਲ ਭਿਆਨਕ ਧਮਾਕਾ ਹੋ ਗਿਆ। ਇਸ ਦਰਦਨਾਕ ਘਟਨਾ ’ਚ 2 ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ’ਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਕ ਪੋਸਟ ਵਿਚ ਲਿਖਿਆ ਕਿ ਜ਼ਿਲਾ ਹੁਸ਼ਿਆਰਪੁਰ ਦੇ ਪਿੰਡ ਮੰਡਿਆਲਾਂ ਵਿਚ ਰਾਤ ਦੇਰ ਨਾਲ ਐਲਪੀਜੀ ਗੈਸ ਨਾਲ ਭਰੇ ਇਕ ਟੈਂਕਰ ਦੇ ਫਟਣ ਕਾਰਨ ਵੱਡਾ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਕੁਝ ਲੋਕਾਂ ਦੀ ਦਰਦਨਾਕ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ ਅਤੇ ਕੁਝ ਲੋਕ ਜ਼ਖਮੀ ਦੱਸੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਮ੍ਰਿਤਕਦੇਹਾਂ ਦੀ ਆਤਮਾ ਦੀ ਸ਼ਾਂਤੀ ਤੇ ਜ਼ਖਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਪ੍ਰਾਰਥਨਾ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਹਾਦਸੇ ’ਚ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ ਤੇ ਸਾਰੇ ਜ਼ਖਮੀਆਂ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ। ਪ੍ਰਸ਼ਾਸਨ ਵੱਲੋਂ ਮੌਕੇ ’ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ।

Read More : ਆਵਾਰਾ ਪਸ਼ੂ ਨੇ ਇਕ ਸਾਲ ਦੀ ਬੱਚੀ ਨੂੰ ਕੁਚਲਿਆ, ਮੌਤ

Leave a Reply

Your email address will not be published. Required fields are marked *