Manish Sisodia

ਮਨੀਸ਼ ਸਿਸੋਦੀਆ ਨੇ ਦੀਨਾਨਗਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਲਿਆ ਜਾਇਜ਼ਾ

ਪਿੰਡ ਵਾਸੀਆਂ ਨੂੰ ਮਿਲੇ, ਸਾਰੀ ਸਥਿਤੀ ਦੀ ਲਈ ਜਾਣਕਾਰੀ

ਗੁਰਦਾਸਪੁਰ, 4 ਸਤੰਬਰ : ‘ਅਾਪ’ ਦੇ ਪੰਜਾਬ ਇੰਚਾਰਜ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਦੀਨਾਨਗਰ ਦੇ ਰਾਵੀ ਦਰਿਆ ਨੇੜਲੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਤੇ ਪਿੰਡ ਵਾਸੀਆਂ ਨਾਲ ਗੱਲ ਕਰ ਕੇ ਸਾਰੀ ਸਥਿਤੀ ਦੀ ਜਾਣਕਾਰੀ ਲਈ। ਇਸ ਮੌਕੇ ਿਜ਼ਲਾ ਪ੍ਰਧਾਨ ਜੋਬਨ ਰੰਧਾਵਾ, ਸਮਸ਼ੇਰ ਸਿੰਘ ਹਲਕਾ ਇੰਚਾਰਜ ਦੀਨਾਨਗਰ, ਚੇਅਰਮੈਨ ਬਲਜੀਤ ਸਿੰਘ ਅਤੇ ਮੁੱਖਦੇਵ ਸਿੰਘ ਆਲੋਵਾਲ ਿਜ਼ਲਾ ਮੀਡੀਆ ਇੰਚਾਰਜ ਵੀ ਮੌਜੂਦ ਸਨ

ਇਸ ਮੌਕੇ ਮਨੀਸ਼ ਸਿਸੋਦੀਆ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਸਥਾਨਕ ਨਿਵਾਸੀਆਂ ਨਾਲ ਗੱਲਬਾਤ ਕਰਕੇ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਦਰਪੇਸ਼ ਅਤੇ ਆਉਣ ਵਾਲੀਆਂ ਚੁਣੌਤੀਆਂ ਬਾਰੇ ਜਾਣਕਾਰੀ ਲਈ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਜ਼ਮੀਨ ਅਤੇ ਰਿਹਾਇਸ਼ੀ ਇਲਾਕਿਆਂ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਤੁਰੰਤ ਉਪਾਅ ਯਕੀਨੀ ਬਣਾਉਣ ਦੇ ਨਾਲ-ਨਾਲ ਲੰਬੇ ਸਮੇਂ ਦੇ ਹੱਲ ਤਿਆਰ ਕਰਨ ਲਈ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ।

ਉਨ੍ਹਾਂ ਨੇ ਪਿੰਡ ਵਾਸੀਆਂ ਅਤੇ ਅਧਿਕਾਰੀਆਂ/ਕਰਮਚਾਰੀਆਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਸਥਿਤੀ ਦੀ ਨੇੜਿਓਂ ਨਜ਼ਰ ਰੱਖ ਰਹੀ ਹੈ।

ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਸੂਬਾ ਸਰਕਾਰ ਦਾ ਪੂਰਾ ਅਮਲਾ ਪਹਿਲੇ ਦਿਨ ਤੋਂ ਸਰਗਰਮ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਮੁੱਚੀ ਲੀਡਰਸ਼ਿਪ, ਵਲੰਟੀਅਰ ਅਤੇ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਪੰਜਾਬੀਆਂ ਨਾਲ ਡਟ ਕੇ ਖੜ੍ਹੀ ਹੈ।

ਰਾਵੀ ਦਰਿਆ ਦਾ ਧੁੱਸੀ ਬੰਨ੍ਹ ਟੁੱਟਣ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ ਮਕੌੜਾ ਪੱਤਣ, ਗਾਹਲੜੀ, ਦੋਰਾਂਗਲਾ, ਕਲਾਨੌਰ ਅਤੇ ਡੇਰਾ ਬਾਬਾ ਨਾਨਕ ਇਲਾਕੇ ਦੇ 324 ਪਿੰਡ ਹੜ੍ਹ ਦੇ ਪਾਣੀ ਦੀ ਮਾਰ ਹੇਠ ਆਏ ਹਨ। ਹੜ੍ਹ ਦਾ ਪਾਣੀ ਆਉਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਲ ਪੁਲਸ, ਐੱਨ.ਡੀ.ਆਰ.ਐੱਫ, ਬੀ.ਐੱਸ.ਐੱਫ ਅਤੇ ਭਾਰਤੀ ਫ਼ੌਜ ਦੇ ਸਹਿਯੋਗ ਨਾਲ ਤੁਰੰਤ ਬਚਾਅ ਕਾਰਜ ਸ਼ੁਰੂ ਕਰਕੇ 5581 ਵਿਅਕਤੀਆਂ ਨੂੰ ਹੈਲੀਕਾਪਟਰ ਅਤੇ ਕਿਸ਼ਤੀਆਂ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ ਸੀ।

Read More : ਹੜ੍ਹ ਦੇ ਪਾਣੀ ਵਿਚ ਫਸਲ ਡੁੱਬੀ ਵੇਖ ਕੇ 2 ਧੀਆਂ ਦੇ ਪਿਤਾ ਦੀ ਗਈ ਜਾਨ

Leave a Reply

Your email address will not be published. Required fields are marked *