ਅਦਾਲਤ ਨੇ ਸਜ਼ਾ ‘ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ
ਚੰਡੀਗੜ੍ਹ, 28 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੰਗਲਵਾਰ ਨੂੰ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਮਾਮਲੇ ‘ਚ ਦਾਇਰ ਕੀਤੀ ਗਈ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸਜ਼ਾ ‘ਤੇ ਰੋਕ ਲਗਾਉਣ ਤੋਂ ਫਿਲਹਾਲ ਇਨਕਾਰ ਕਰ ਦਿੱਤਾ ਹੈ।
ਅਦਾਲਤ ਨੇ ਕਿਹਾ ਕਿ ਕਿਉਂਕਿ ਅਜੇ ਤਕ ਉਨ੍ਹਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਕੋਈ ਕਾਰਵਾਈ ਸ਼ੁਰੂ ਨਹੀਂ ਹੋਈ, ਇਸ ਲਈ ਇਸ ਪੱਧਰ ‘ਤੇ ਦਖ਼ਲ ਦੇਣ ਹਸਤਕਸ਼ੇਪ ਦੀ ਲੋੜ ਨਹੀਂ।
ਮਨਜਿੰਦਰ ਸਿੰਘ ਲਾਲਪੁਰਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਜੇਕਰ ਸਜ਼ਾ ‘ਤੇ ਰੋਕ ਨਹੀਂ ਲੱਗਦੀ ਹੈ ਤਾਂ ਉਨ੍ਹਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਆਪਣੇ ਆਪ ਰੱਦ ਹੋ ਸਕਦੀ ਹੈ ਤੇ ਖੇਤਰ ਵਿਚ ਨਵੀਆਂ ਚੋਣਾਂ ਕਰਵਾਉਣ ਦੀ ਨੌਬਤ ਆ ਜਾਵੇਗਾ। ਇਸ ‘ਤੇ ਅਦਾਲਤ ਨੇ ਕੜੀ ਟਿੱਪਣੀ ਕਰਦਿਆਂ ਪੁੱਛਿਆ ਕਿ ਜਦੋਂ ਮੈਂਬਰਸ਼ਿਪ ਰੱਦ ਕਰਨ ਵਰਗੇ ਕਦਮ ਨਹੀਂ ਚੁੱਕੇ ਗਏ ਤਾਂ “ਇੰਨੀ ਕਾਹਲੀ ਕਿਉਂ ?”
ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਅਗਲੇ ਮਹੀਨੇ ਤਕ ਮੁਲਤਵੀ ਕਰ ਦਿੱਤੀ ਹੈ, ਨਾਲ ਹੀ ਸੂਬੇ ਨੂੰ ਹੁਕਮ ਦਿੱਤਾ ਗਿਆ ਹੈ ਕਿ ਅਗਲੀ ਤਰੀਕ ‘ਤੇ ਇਸ ਕੇਸ ਦਾ ਪੂਰਾ ਰਿਕਾਰਡ ਅਦਾਲਤ ‘ਚ ਪੇਸ਼ ਕੀਤਾ ਜਾਵੇ।
Read More : ਕੈਬਨਿਟ ਮੰਤਰੀ ਈਟੀਓ ਅਤੇ ਗੋਇਲ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ
