350ਵੀਂ ਸ਼ਹੀਦੀ ਸ਼ਤਾਬਦੀ ਸੰਬੰਧੀ ਦਿੱਤਾ ਸੱਦਾ-ਪੱਤਰ
ਅੰਮ੍ਰਿਤਸਰ, 13 ਅਕਤੂਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਪਹੁੰਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਜਿੱਥੇ ਉਨ੍ਹਾਂ ਨੇ ਦਿੱਲੀ ਵਿਖੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮ ਵਿਸ਼ੇਸ਼ ਸਾਈਕਲ ਯਾਤਰਾ ਲਈ ਸਹਿਯੋਗ ਦੀ ਮੰਗ ਕੀਤੀ, ਉੱਥੇ ਹੀ ਉਨ੍ਹਾਂ ਨੇ ਪ੍ਰਧਾਨ ਐਡਵੋਕੇਟ ਧਾਮੀ ਨੂੰ ਸੱਦਾ-ਪੱਤਰ ਵੀ ਦਿੱਤਾ।
ਮਨਜੀਤ ਸਿੰਘ ਜੀ. ਕੇ. ਨੇ ਕਿਹਾ ਕਿ ਇਹ ਯਾਤਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀਦਾਸ, ਭਾਈ ਸਤੀਦਾਸ, ਭਾਈ ਦਿਆਲਾ ਜੀ ਦੀ ਸ਼ਹੀਦੀ ਨੂੰ ਸਮਰਪਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਦਿੱਲੀ ਤੋਂ ਗੁਰੂ ਕਾ ਮਹਿਲ (ਅੰਮ੍ਰਿਤਸਰ) ਤੱਕ 5 ਦਿਨਾਂ ਦੀ ਇਹ ਯਾਤਰਾ 15 ਨਵੰਬਰ ਤੋਂ ਸ਼ੁਰੂ ਹੋਵੇਗੀ, ਜਿਸ ਵਿਚ ਗੁਰੂ ਨਗਰੀ ਪਹੁੰਚਣ ਤੱਕ ਕੁੱਲ ਪੰਜ ਪੜਾਅ ਹੋਣਗੇ। 20 ਨਵੰਬਰ ਨੂੰ ਗੋਲਡਨ ਗੇਟ ਤੋਂ ਨਗਰ ਕੀਰਤਨ ਰੂਪ ਵਿੱਚ ਇੱਕ ਵਿਸ਼ਾਲ ਮਾਰਚ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਉਦੇਸ਼ ਨੌਜਵਾਨ ਪੀੜ੍ਹੀ ਤੱਕ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬੇਮਿਸਾਲ ਬਲਿਦਾਨ ਦੀ ਗਾਂਥਾ ਪਹੁੰਚਾਉਣ ਦਾ ਹੈ। ਇਸ ਮੌਕੇ ਗੁਨਜੀਤ ਸਿੰਘ ਬਖਸ਼ੀ, ਦੌਲਤ ਰਾਮ ਵੀ ਹਾਜ਼ਰ ਸਨ।
Read More : ਰਾਜਬੀਰ ਕੌਰ ਕੈਨੇਡਾ ਪੁਲਿਸ ਦੀ ਪਹਿਲੀ ਦਸਤਾਰਧਾਰੀ ਮਹਿਲਾ ਕੈਡਿਟ ਬਣੀ