Sanjeev-Arora

ਮਾਨ ਸਰਕਾਰ ਲਿਖੇਗੀ ਪੰਜਾਬ ਦੀ ਉਦਯੋਗਿਕ ਤਾਕਤ ਦਾ ਨਵਾਂ ਅਧਿਆਏ : ਸੰਜੀਵ ਅਰੋੜਾ

ਕਿਹਾ-ਮੋਹਾਲੀ ਬਣੇਗਾ ਨਿਵੇਸ਼ ਅਤੇ ਨਵੀਨਤਾ ਦਾ ਗਲੋਬਲ ਹੱਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਕਰਨਗੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026’ ਦਾ ਉਦਘਾਟਨ; ਅਰਵਿੰਦ ਕੇਜਰੀਵਾਲ ਹੋਣਗੇ ਮੁੱਖ ਮਹਿਮਾਨ

ਮੋਹਾਲੀ, 18 ਮਾਰਚ : ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੀ ਤਰੱਕੀ ਲਈ ਲਗਾਤਾਰ ਨਵੀਆਂ ਪ੍ਰਾਪਤੀਆਂ ਕਰ ਰਹੀ ਹੈ। ਇਸੇ ਕੜੀ ਵਿੱਚ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026’ ਇੱਕ ਵੱਡਾ ਮੀਲ ਪੱਥਰ ਸਾਬਿਤ ਹੋ ਰਿਹਾ ਹੈ। ਮੋਹਾਲੀ ਦੀ ਪਲਾਕਸ਼ਾ ਯੂਨੀਵਰਸਿਟੀ ਵਿੱਚ ਇਹ ਤਿੰਨ ਦਿਨਾਂ ਦਾ ਵੱਡਾ ਸੰਮੇਲਨ 13 ਤੋਂ 15 ਮਾਰਚ ਤੱਕ ਚੱਲੇਗਾ, ਜਿਸ ਦਾ ਉਦਘਾਟਨ ਅੱਜ ਸਵੇਰੇ 10:30 ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਜਾਵੇਗਾ। ਇਸ ਮੌਕੇ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਇਸ ਵਾਰ ਦੇ ਸੰਮੇਲਨ ਦੀ ਖਾਸ ਗੱਲ ਇਹ ਹੈ ਕਿ ਪਹਿਲਾਂ ਅਜਿਹੇ ਸੰਮੇਲਨ ਸਿਰਫ਼ 2 ਦਿਨਾਂ ਦੇ ਹੁੰਦੇ ਸਨ, ਪਰ ਮਾਨ ਸਰਕਾਰ ਨੇ ਇਸ ਨੂੰ ਵਧਾ ਕੇ 3 ਦਿਨਾਂ ਦਾ ਕੀਤਾ ਹੈ ਤਾਂ ਜੋ ਨਿਵੇਸ਼ ਦੀਆਂ ਸੰਭਾਵਨਾਵਾਂ ‘ਤੇ ਡੂੰਘਾਈ ਨਾਲ ਵਿਚਾਰ ਹੋ ਸਕੇ। ਸੰਮੇਲਨ ਦੌਰਾਨ ਕੁੱਲ 89 ਖਾਸ ਸੈਸ਼ਨ ਰੱਖੇ ਗਏ ਹਨ, ਜੋ ਪੰਜਾਬ ਸਰਕਾਰ ਦੀ ਨਿਵੇਸ਼ ਪ੍ਰਤੀ ਗੰਭੀਰਤਾ ਅਤੇ ਵੱਡੀ ਸੋਚ ਨੂੰ ਦਰਸਾਉਂਦੇ ਹਨ। ਇਸ ਸੰਮੇਲਨ ਵਿੱਚ UK, ਜਾਪਾਨ ਅਤੇ ਦੱਖਣੀ ਕੋਰੀਆ ਵਰਗੇ ਦੇਸ਼ਾਂ ਉੱਤੇ ਕੇਂਦਰਿਤ ਵਿਸ਼ੇਸ਼ ਸੈਸ਼ਨ ਹੋਣਗੇ ਅਤੇ MSME, IT ਹੱਬ, ਆਰਟੀਫੀਸ਼ੀਅਲ ਇੰਟੈਲੀਜੈਂਸ (AI) ਵਰਗੇ ਖੇਤਰਾਂ ‘ਤੇ ਮੁੱਖ ਫੋਕਸ ਰਹੇਗਾ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਅਨੁਸਾਰ, ਇਸ ਸੰਮੇਲਨ ਦਾ ਮੁੱਖ ਮਕਸਦ ਪੰਜਾਬ ਨੂੰ ‘ਈਜ਼ ਆਫ਼ ਡੂਇੰਗ ਬਿਜ਼ਨਸ’ ਦਾ ਵੱਡਾ ਕੇਂਦਰ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਮੋਹਾਲੀ ਹੁਣ ਤੇਜ਼ੀ ਨਾਲ IT ਅਤੇ ਨਵੀਨਤਾ ਦੇ ਕੇਂਦਰ ਵਜੋਂ ਉੱਭਰ ਰਿਹਾ ਹੈ। ਸੰਜੀਵ ਅਰੋੜਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਸਪੱਸ਼ਟ ਕੀਤਾ ਕਿ ਅੰਤਰਰਾਸ਼ਟਰੀ ਪੱਧਰ ‘ਤੇ ਨਿਵੇਸ਼ਕਾਂ ਦਾ ਪੰਜਾਬ ਪ੍ਰਤੀ ਭਰੋਸਾ ਲਗਾਤਾਰ ਵੱਧ ਰਿਹਾ ਹੈ ਅਤੇ ਇਹ ਸੰਮੇਲਨ ਉਸ ਭਰੋਸੇ ਨੂੰ ਅਸਲੀਅਤ ਵਿੱਚ ਬਦਲਣ ਦਾ ਅਹਿਮ ਕਦਮ ਹੈ। ਇਸ ਆਯੋਜਨ ਨਾਲ ਨਾ ਸਿਰਫ਼ ਸੂਬੇ ਵਿੱਚ ਨਵਾਂ ਨਿਵੇਸ਼ ਆਵੇਗਾ, ਸਗੋਂ ਸਥਾਨਕ ਉਦਯੋਗਾਂ ਨੂੰ ਵੀ ਵਿਸ਼ਵ ਬਾਜ਼ਾਰ ਵਿੱਚ ਆਪਣੀ ਪਛਾਣ ਬਣਾਉਣ ਦਾ ਵੱਡਾ ਮੌਕਾ ਮਿਲੇਗਾ।

Read More : ਪੰਜਾਬ ਵਿਚ ਮੌਸਮ ਦਾ ਮਿਜ਼ਾਜ ਬਦਲਿਆ: ਮੀਂਹ ਅਤੇ ਗੜ੍ਹੇਮਾਰੀ ਦਾ ਅਲਰਟ

Leave a Reply

Your email address will not be published. Required fields are marked *