Mahendra Bhagat

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਲਈ ਮਾਨ ਸਰਕਾਰ ਦਾ ਤੋਹਫ਼ਾ: ਮਿਲੇਗੀ 11,000 ਰੁਪਏ ਪੈਨਸ਼ਨ

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕੀਤਾ ਐਲਾਨ; ਵਿਧਵਾਵਾਂ ਅਤੇ ਬੇਰੁਜ਼ਗਾਰ ਬੱਚਿਆਂ ਨੂੰ ਵੀ ਮਿਲੇਗਾ ਲਾਭ

ਚੰਡੀਗੜ੍ਹ, 29 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਅਹਿਮ ਕਦਮ ਚੁੱਕਿਆ ਹੈ।

ਆਜ਼ਾਦੀ ਘੁਲਾਟੀਏ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ (Mohinder Bhagat) ਨੇ ਅੱਜ ਐਲਾਨ ਕੀਤਾ ਕਿ ਰਾਜ ਸਰਕਾਰ ਆਜ਼ਾਦੀ ਘੁਲਾਟੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਤੇ ਬੇਰੁਜ਼ਗਾਰ ਧੀਆਂ ਅਤੇ ਪੁੱਤਰਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇ ਰਹੀ ਹੈ।

ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਇਨ੍ਹਾਂ ਸੂਰਬੀਰਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਇਨ੍ਹਾਂ ਪਰਿਵਾਰਾਂ ਦੇ ਮਾਣ-ਸਨਮਾਨ ਅਤੇ ਸਹਾਇਤਾ ਲਈ ਲਗਾਤਾਰ ਕੰਮ ਕਰ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦਾ ਜੀਵਨ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਹੈ ਅਤੇ ਸਰਕਾਰ ਉਨ੍ਹਾਂ ਦੀ ਭਲਾਈ ਨੂੰ ਹਮੇਸ਼ਾ ਪਹਿਲ ਦੇਵੇਗੀ।

Read More : PGI ਚੰਡੀਗੜ੍ਹ ਵੱਲੋਂ ਫੈਕਲਟੀ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

Leave a Reply

Your email address will not be published. Required fields are marked *