ਕੇਂਦਰ ਅਤੇ ਪੰਜਾਬ ਸਰਕਾਰਾਂ ਜਾਣਬੁੱਝ ਕੇ ਆੜ੍ਹਤੀਆਂ ਨੂੰ ਪ੍ਰੇਸ਼ਾਨ ਕਰ ਰਹੀਆਂ : ਵਿਜੇ ਕਾਲੜਾ
ਫਿਰੋਜ਼ਪੁਰ, 31 ਮਾਰਚ : ਫੈੱਡਰੇਸ਼ਨ ਆਫ ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਨੇ ਆੜ੍ਹਤੀਆਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰਾਂ ਵੱਲੋਂ ਬੇਰੁਖੀ ਦਿਖਾਉਣ ’ਤੇ ਪੰਜਾਬ ਭਰ ਦੀਆਂ ਮੰਡੀਆਂ ਨੂੰ ਇਸ ਸੀਜਨ ਦੌਰਾਨ 1 ਅਪ੍ਰੈਲ ਤੋਂ ਪੰਜਾਬ ਭਰ ਦੀਆਂ ਮੰਡੀਆਂ ਅਣਮਿੱਥੇ ਸਮੇਂ ਲਈ ਬੰਦ ਰੱਖਣ ਦਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਵਾਰ-ਵਾਰ ਮੰਗਾਂ ਦੇ ਬਾਵਜੂਦ ਕੇਂਦਰ ਅਤੇ ਪੰਜਾਬ ਸਰਕਾਰਾਂ ਆੜ੍ਹਤੀਆਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਕਰ ਰਹੀਆਂ, ਜਿਸ ਕਾਰਨ ਉਨ੍ਹਾ ਨੂੰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਐਕਟ 1961 ਦੇ ਅਨੁਸਾਰ ਪੰਜਾਬ ਭਰ ਦੇ ਆੜ੍ਹਤੀਆਂ ਨੂੰ ਸਾਲ 1997 ਤੋਂ ਮੰਡੀ ’ਚ ਵਿਕਣ ਵਾਲੀ ਹਰ ਫਸਲ ’ਤੇ 2.5% ਕਮਿਸ਼ਨ ਮਿਲ ਰਿਹਾ ਸੀ ਪਰ ਕੇਂਦਰ ਸਰਕਾਰ ਨੇ ਇਸ ਰਕਮ ’ਚ ਕਟੌਤੀ ਲਗਾ ਦਿੱਤੀ ਹੈ, ਜਿਸ ਦਾ ਪੰਜਾਬ ਭਰ ਦੇ ਆੜ੍ਹਤੀਆਂ ਨੂੰ ਕਾਫੀ ਨੁਕਸਾਨ ਹੋਇਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਆੜ੍ਹਤੀਆਂ ਦੀਆਂ ਤਿੰਨ ਪ੍ਰਮੁੱਖ ਮੰਗਾਂ ਹਨ, ਜਿਸ ’ਚ ਆੜ੍ਹਤੀਆਂ ਨੂੰ ਪਹਿਲਾਂ ਦੀ ਤਰ੍ਹਾਂ ਖਰੀਦ ਕੀਤੀਆਂ ਗਈਆਂ ਫਸਲਾਂ ’ਤੇ 2.5% ਕਮਿਸ਼ਨ ਦਿੱਤਾ ਜਾਵੇ, ਉਨ੍ਹਾਂ ਨੂੰ ਤਰ੍ਹਾਂ-ਤਰ੍ਹਾਂ ਦੇ ਨੋਟਿਸ ਭੇਜ ਕੇ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ ਅਤੇ ਸਰਕਾਰ ਨੇ ਜੋ ਉਨ੍ਹਾਂ ਦਾ 55 ਕਰੋੜ ਰੁਪਏ ਦੇ ਈ, ਪੀ. ਐੱਫ. ਕੱਟਿਆ ਹੈ, ਉਹ ਰਾਸ਼ੀ ਤੁਰੰਤ ਰਿਲੀਜ਼ ਕਰ ਕੇ ਆੜ੍ਹਤੀਆਂ ਨੂੰ ਦਿੱਤੀ ਜਾਵੇ ਕਿਉਂਕਿ ਆੜ੍ਹਤੀਆ ਦਾ ਈ. ਪੀ. ਐੱਫ. ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
Read More : ਰਾਜਾ ਵੜਿੰਗ ਨੇ ਮੁੱਖ ਮੰਤਰੀ ਸੁੱਖੂ ਦਾ ਕੀਤਾ ਧੰਨਵਾਦ: ਵਾਹਨਾਂ ‘ਤੇ ਵਧਿਆ ਐਂਟਰੀ ਟੈਕਸ ਲਿਆ ਵਾਪਸ
