Patiala

ਪਟਿਆਲਾ ‘ਚ ਵਿਆਹੁਤਾ ਦਾ ਕਤਲ

7 ਸਾਲ ਪਹਿਲਾਂ ਹੋਇਆ ਸੀ ਵਿਆਹ; ਪਤੀ, ਸੱਸ ਅਤੇ ਦਿਓਰ ਸਣੇ 4 ਖ਼ਿਲਾਫ਼ ਮਾਮਲਾ ਦਰਜ

ਪਟਿਆਲਾ, 17 ਫਰਵਰੀ : ਜ਼ਿਲਾ ਪਟਿਆਲਾ ਦੇ ਰਾਜਪੁਰਾ ਰੋਡ ‘ਤੇ ਸਥਿਤ ਪਿੰਡ ਖੇੜੀ ਗੰਡਿਆਂ ਵਿੱਚ ਇੱਕ ਵਿਆਹੁਤਾ ਦਾ ਕਤਲ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਰਮਨਪ੍ਰੀਤ ਕੌਰ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕਾ ਦੇ ਪਰਿਵਾਰ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ‘ਤੇ ਉਸ ਦੇ ਪਤੀ ਗੁਰਮੀਤ ਸਿੰਘ ਸਮੇਤ ਚਾਰ ਜਣਿਆਂ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕਾ ਦੇ ਭਰਾ ਸਿਮਰਨ ਸਿੰਘ ਨੇ ਦੱਸਿਆ ਕਿ ਰਮਨਪ੍ਰੀਤ ਕੌਰ ਦਾ ਵਿਆਹ ਸੱਤ ਸਾਲ ਪਹਿਲਾਂ ਹੋਇਆ ਸੀ, ਪਰ ਸਹੁਰੇ ਪਰਿਵਾਰ ਨਾਲ ਅਕਸਰ ਘਰੇਲੂ ਕਲੇਸ਼ ਰਹਿੰਦਾ ਸੀ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਾਮ ਨੂੰ ਉਨ੍ਹਾਂ ਨੂੰ ਘਰ ਵਿੱਚ ਲੜਾਈ ਹੋਣ ਦੀ ਸੂਚਨਾ ਮਿਲੀ ਸੀ। ਜਦੋਂ ਉਨ੍ਹਾਂ ਨੇ ਰਮਨਪ੍ਰੀਤ ਦੇ ਪਤੀ ਗੁਰਮੀਤ ਸਿੰਘ ਨੂੰ ਫ਼ੋਨ ਕੀਤਾ ਤਾਂ ਉਸ ਨੇ ਕੋਈ ਜਵਾਬ ਨਹੀਂ ਦਿੱਤਾ। ਜਦੋਂ ਪਰਿਵਾਰਕ ਮੈਂਬਰ ਪੁਲਿਸ ਸਟੇਸ਼ਨ ਪਹੁੰਚੇ ਤਾਂ ਉਨ੍ਹਾਂ ਨੂੰ ਰਮਨਪ੍ਰੀਤ ਦੇ ਕਤਲ ਦੀ ਖ਼ਬਰ ਮਿਲੀ।

ਪਰਿਵਾਰ ਅਨੁਸਾਰ ਰਮਨਪ੍ਰੀਤ ਕੌਰ ਪਿਛਲੀ ਸ਼ਾਮ ਹੀ ਇੱਕ ਵਿਆਹ ਸਮਾਗਮ ਤੋਂ ਵਾਪਸ ਆਈ ਸੀ ਅਤੇ ਸ਼ਾਮ ਕਰੀਬ 7 ਵਜੇ ਇਹ ਵਾਰਦਾਤ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਸ਼ਾਹਬਾਦ ਦੀ ਰਹਿਣ ਵਾਲੀ ਸੀ ਅਤੇ ਉਸ ਦਾ ਵਿਆਹ ਪਿੰਡ ਖੇੜੀ ਗੰਡਿਆਂ ਵਿੱਚ ਹੋਇਆ ਸੀ।

ਮਾਮਲੇ ਦੀ ਪੁਸ਼ਟੀ ਕਰਦਿਆਂ ਡੀਐਸਪੀ ਘਨੌਰ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕਾ ਦੇ ਭਰਾ ਸਿਮਰਨ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਪਤੀ ਗੁਰਮੀਤ ਸਿੰਘ, ਦਿਓਰ, ਮਾਮਾ ਅਤੇ ਸੱਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਫ਼ਰਾਰ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

Read More : ਗੁਰਸ਼ਰਨ ਛੀਨਾ ਨੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਦਾ ਸੰਭਾਲਿਆ ਕਾਰਜਭਾਰ

Leave a Reply

Your email address will not be published. Required fields are marked *